best platform for news and views

“ਲੋਕ ਹਿੱਤਾਂ ਲਈ ਜੂਝਣ ਵਾਲੇ ਕਲਮਕਾਰ ਅਜੋਕੇ ਫ਼ਾਸ਼ੀਵਾਦ ਖ਼ਿਲਾਫ਼ ਸੰਘਰਸ਼ ਹੋਰ ਪ੍ਰਚੰਡ ਕਰਨ: ਡਾ. ਸਤਿਨਾਮ ਸਿੰਘ ਸੰਧੂ

Please Click here for Share This News
ਸੰਗਰੂਰ, (ਬਲਵਿੰਦਰ ਸਿੰਘ ਸਰਾਂ ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਕਰਵਾਏ ਗਏ ਚੌਥੇ ਸਾਲਾਨਾ ਸਮਾਗਮ ਵਿੱਚ ਤਰਕਸ਼ੀਲ ਚਿੰਤਕ ਬਲਬੀਰ ਲੌਂਗੋਵਾਲ ਵੱਲੋਂ ਪੜ੍ਹੇ ਗਏ ਪਰਚੇ ‘ਮੌਜੂਦਾ ਪ੍ਰਸਥਿਤੀਆਂ ਵਿੱਚ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ’ ਉੱਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਉੱਘੇ ਲੇਖਕ ਅਤੇ ਆਲੋਚਕ ਡਾ: ਸਤਿਨਾਮ ਸਿੰਘ ਸੰਧੂ ਪ੍ਰੋ: ਡਿਸਟੈਂਸ ਐਜੂਕੇਸ਼ਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਲੋਕ ਹਿੱਤਾਂ ਲਈ ਜੂਝਣ ਵਾਲੇ ਕਲਮਕਾਰ ਅਜੋਕੇ ਫ਼ਾਸ਼ੀਵਾਦ ਖ਼ਿਲਾਫ਼ ਸੰਘਰਸ਼ ਹੋਰ ਪ੍ਰਚੰਡ ਕਰਨ। ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿੱਚ ਪੜ੍ਹੀਆਂ ਜਾਣ ਵਾਲੀਆਂ ਰਚਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ਾਲ ਪੁਸਤਕ ਲਹਿਰ ਉਸਾਰਨ ਦੀ ਜ਼ਰੂਰਤ ਹੈ। ਬਲਬੀਰ ਲੌਂਗੋਵਾਲ ਨੇ ਆਪਣੇ ਖੋਜਪੂਰਨ ਪਰਚੇ ਵਿੱਚ ਕਿਹਾ ਕਿ ਫ਼ਾਸ਼ੀਵਾਦੀ ਤਾਕਤਾਂ ਵਿਚਾਰਧਾਰਕ ਵਿਕਾਸ ਨੂੰ ਰੋਕਣ ਲਈ ਦਹਿਸ਼ਤੀ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਰਚੇ ਸਬੰਧੀ ਵਿਚਾਰ ਚਰਚਾ ਵਿੱਚ ਹਿੱਸਾ ਲੈਂਦਿਆਂ ਡਾ. ਇਕਬਾਲ ਸਿੰਘ ਨੇ ਕਿਹਾ ਕਿ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਖ਼ਿਲਾਫ਼ ਹੋਈ ਵਿਚਾਰ ਚਰਚਾ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਲੋੜ ਹੈ। ਡਾ. ਮੀਤ ਖਟੜਾ ਨੇ ਲੋਕ ਸੰਘਰਸ਼ ਦੀ ਮਜ਼ਬੂਤੀ ਲਈ ਜਾਤਾਂ ਪਾਤਾਂ ਦੀ ਵਲਗਣ ਨੂੰ ਤੋੜਨ ਦੀ ਲੋੜ ‘ਤੇ ਜ਼ੋਰ ਦਿੱਤਾ। ਦਲਬਾਰ ਸਿੰਘ ਨੇ ਕਿਹਾ ਕਿ ਚੇਤਨ ਲੋਕ ਹਮੇਸ਼ਾ ਹੀ ਹਕੂਮਤ ਦੀ ਅੱਖ ਵਿੱਚ ਰੜਕਦੇ ਰਹੇ ਹਨ। ਪ੍ਰਿੰ. ਜੋਗਾ ਸਿੰਘ ਤੂਰ ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਬੱਚਿਆਂ ਦੇ ਬੌਧਿਕ ਵਿਕਾਸ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਪ੍ਰੋ. ਜਸਪ੍ਰੀਤ ਕੌਰ ਸਿੱਧੂ ਨੇ ਕਿਹਾ ਕਿ ਸਾਹਿਤਕਾਰਾਂ ਨੂੰ ਸੰਵਿਧਾਨ ਵਿੱਚ ਦਿੱਤੀ ਵਿਚਾਰ ਪ੍ਰਗਟਾਵੇ ਦੀ ਅਖੌਤੀ ਆਜ਼ਾਦੀ ਪ੍ਰਤੀ ਗੰਭੀਰ ਹੋਣਾ ਚਾਹੀਦਾ ਹੈ। ਡਾ. ਇਕਬਾਲ ਸੋਮੀਆਂ ਨੇ ਕਿਹਾ ਕਿ ਸਾਹਿਤਕਾਰ ਦੇਸ਼ ਦੀ ਵੰਨਸੁਵੰਨਤਾ ਨੂੰ ਬਚਾਉਣ ਲਈ ਯਤਨਸ਼ੀਲ ਰਹਿਣ।
Please Click here for Share This News

Leave a Reply

Your email address will not be published. Required fields are marked *