best platform for news and views

ਲੰਮੀ ਛਾਲ ਵਿਚ ਦੂਸਰਾ ਸਥਾਨ ਹਾਸਲ

Please Click here for Share This News

ਭਿੱਖੀਵਿੰਡ, 14 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)- ਸਿੱਖਿਆ ਵਿਭਾਗ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ, ਪਹੂਵਿੰਡ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਧੁੰਨ ਦੇ ਵਿਦਿਆਰਥੀ ਜੋਬਨਜੀਤ ਸਿੰਘ ਨੇ ਲੰਮੀ ਛਾਲ ਵਿਚ ਦੂਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀ ਜੋਬਨਜੀਤ ਸਿੰਘ ਦਾ ਸਕੂਲ ਪਹੁੰਚਣ ‘ਤੇ ਮੁੱਖ ਅਧਿਆਪਕ ਗੁਰਦੇਵ ਸਿੰਘ ਨਾਰਲੀ, ਮਾੜੂ ਰਾਮ, ਮਹਿੰਦਰ ਕੁਮਾਰ, ਯੁਧਵੀਰ ਸਿੰਘ, ਕਮਲਦੀਪ, ਮੈਡਮ ਦਲਜੀਤ ਕੌਰ ਆਦਿ ਸਟਾਫ ਵੱਲੋਂ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ। ਮੁੱਖ ਅਧਿਆਪਕ ਗੁਰਦੇਵ ਸਿੰਘ ਨਾਰਲੀ ਨੇ ਬਲਾਕ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਣ ਕਰਨ ਵਾਲੇ ਸਕੂਲ ਵਿਦਿਆਰਥੀ ਜੋਬਨਜੀਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਜੋਬਨਜੀਤ ਸਿੰਘ ਜਿਲ੍ਹਾ ਪੱਧਰੀ ਖੇਡਾਂ ਲਈ ਚੁਣਿਆ ਗਿਆ।

ਜੋਬਨਜੀਤ ਦਾ ਮੂੰਹ ਮਿੱਠਾ ਕਰਵਾਉਦੇ ਮੁੱਖ ਅਧਿਆਪਕ ਗੁਰਦੇਵ ਸਿੰਘ ਨਾਰਲੀ ਅਤੇ ਸਟਾਫ
Please Click here for Share This News

Leave a Reply

Your email address will not be published. Required fields are marked *