
ਸੁਰਿੰਦਰ ਮਾਨ
ਮੋਗਾ : ਵਰਲਡ ਕੈਂਸਰ ਕੇਅਰ ਵੱਲੋਂ ਕੈਂਸਰ ਪੀੜਤ ਮਰੀਜ਼ਾਂ ਦਾ ਮੁਫ਼ਤ ਨਿਰੀਖਣ ਕਰਨ ਤੇ ਆਮ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਦਵਾਈਆਂ ਵੰਡਣ ਲਈ 15 ਜਨਵਰੀ ਨੂੰ ਪਿੰਡ ਦੁੱਨੇਕੇ ਵਿਖੇ ਮੁਫ਼ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਧਰਮਿੰਦਰ ਢਿੱਲੋਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਔਰਤਾਂ ਦੀ ਛਾਤੀ, ਬੱਚੇਦਾਨੀ, ਮਰਦਾਂ ਦੇ ਗਦੂਦਾਂ, ਮੂੰਹ, ਗਲੇ ਤੋਂ ਇਲਾਵਾ ਹਰ ਤਰ੍ਹਾਂ ਦੇ ਕੈਂਸਰ ਦੀ ਜਾਂਚ ਕੀਤੀ ਜਾਵੇਗੀ ਤੇ ਹਰ ਮਰੀਜ਼ ਨੂੰ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ। ਉਨਾ ਦੱਸਿਆ ਕਿ ਇਸ ਕੈਂਪ ਵਿੱਚ ਵਰਲਡ ਕੈਂਸਰ ਕੈਅਰ ਦੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਸੰਸਥਾ ਨੇ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ‘ਚ ਪੁੱਜ ਕੇ ਆਪਣਾ ਮੁਫ਼ਤ ਚੈਕ ਅਪ ਕਰਵਾਉਣ ਤਾਂ ਜੋ ਪੰਜਾਬ ਵਿੱਚੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਲ ਦੀ ਵਰਲਡ ਕੈਂਸਰ ਕੇਅਰ ਵੱਲੋਂ ਵਿੱਢੀ ਗਈ ਮੁਹਿੰਮ ਨੂੰ ਸਫ਼ਲਤਾ ਮਿਲ ਸਕੇ।