best platform for news and views

ਵਿਜੀਲੈਂਸ ਬਿਊਰੋ ਵਲੋਂ ਥਾਣਾ ਸ਼ਾਹਕੋਟ ‘ਚ ਮਾਰਿਆ ਛਾਪਾ

Please Click here for Share This News

ਚੰਡੀਗੜ੍ਹ, 13 ਸਤੰਬਰ- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸ਼ਾਹਕੋਟ, ਜਲੰਧਰ ਵਿਖੇ ਤਾਇਨਾਤ ਇਕ ਏ.ਐਸ.ਆਈ. ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸ਼ਾਹਕੋਟ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨੂੰ ਸ਼ਿਕਾਇਤ ਕਰਤਾ ਮੰਗਲ ਸਿੰਘ ਦੀ ਸ਼ਿਕਾਇਤ ‘ਤੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।

ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਵਲੋਂ ਦਰਜ ਕੀਤੇ ਫੌਜਦਾਰੀ ਕੇਸ ਵਿਚ ਉਸ ਦਾ ਨਾਮ ਸ਼ਾਮਲ ਨਾ ਕਰਨ ਬਦਲੇ 25000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਤੇ ਸੌਦਾ 10,000/- ਰੁਪਏ ਵਿਚ ਤੈਅ ਹੋ ਗਿਆ।

                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

                ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ  ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Please Click here for Share This News

Leave a Reply

Your email address will not be published. Required fields are marked *