best platform for news and views

ਵਿਜੀਲੈਂਸ ਵਲੋਂ ਐਸ.ਡੀ.ਓ ਅਤੇ ਜੇ.ਈ 25 ਹਜਾਰ ਰੁਪਏ ਰਿਸ਼ਵਤ ਲੈਂਦੇ ਕਾਬੂ

Please Click here for Share This News

ਚੰਡੀਗਡ੍ਹ, 3 ਜੂਨ:

                ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਐਲ ਸਬ ਡਵੀਜਨ ਅਪਰਾ, ਜਲੰਧਰ ਵਿਖੇ ਤਾਇਨਾਤ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ. ਈ. ਜਗਤਾਰ ਸਿੰਘ ਨੂੰ 25 ਹਜਾਰ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।

                ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ ਰਣਧੀਰ ਸਿੰਘ ਅਤੇ ਜੇ.ਈ ਜਗਤਾਰ ਸਿੰਘ ਨੂੰ ਹਰਜਿੰਦਰ ਸਿੰਘ, ਵਾਸੀ ਫਿਲੌਰ, ਜਿਲਾ ਜਲੰਧਰਦੀ ਸ਼ਿਕਾਇਤ ਉੱਤੇ  25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।  ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੀ ਕੰਬਾਈਨਬਿਜਲੀ ਦੇ ਟਰਾਂਸਫਾਰਮਰ ਵਾਲੇ ਖੰਬੇ ਨਾਲ  ਟਕਰਾ ਗਈ ਸੀ। ਇਸ ਘਟਨਾ ਤੋਂ ਬਾਅਦ ਪੀ.ਐਸ.ਪੀ.ਸੀ.ਐਲ ਦੇ ਜੇ.ਈ ਜਗਤਾਰ ਸਿੰਘ ਵਲੋ ਉਸ ਦੀ ਸ਼ਿਕਾਇਤ ਪੁਲਿਸ ਤੋ ਵਾਪਸ ਲੈਣ ਅਤੇਟਰਾਂਸਫਾਰਮਰ ਨੂੰ ਮੁੜ ਚਾਲੂ ਕਰਨ ਬਦਲੇ 25000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਹੈ।

                ਵਿਜੀਲੈਂਸ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਐਸ.ਡੀ.ਓ ਅਤੇ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸਿਕਾਇਤ ਕਰਤਾ ਪਾਸੋਂ 25 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਡੀ.ਓਦੇ ਦਫਤਰ ਵਿਖੇ ਕਾਬੂ ਕਰ ਲਿਆ ਗਿਆ।

                ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਜਲੰਧਰ ਵਿਖੇ ਮੁਕਦਮਾ ਦਰਜ ਕਰਕੇਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Please Click here for Share This News

Leave a Reply

Your email address will not be published. Required fields are marked *