best platform for news and views

ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Please Click here for Share This News

ਚੰਡੀਗੜ• 20 ਜੂਨ: ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ ਮੁਹੱਲਾ, ਫਿਰੋਜਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਉਸ ਦੀ ਫਰਮ ਦੇ ਬਕਾਇਆ ਬਿਲਾਂ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਉਕਤ ਸੀਨੀਅਰ ਸਹਾਇਕ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁੰਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Please Click here for Share This News

Leave a Reply

Your email address will not be published. Required fields are marked *