best platform for news and views

ਵਿਜੀਲੈਂਸ ਵਲੋਂ 20,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Please Click here for Share This News

ਚੰਡੀਗੜ•, 9 ਅਪਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਦੋਲੋ ਨੰਗਲ, ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਰਵਿੰਦਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਇਸ਼ਰ ਨਗਰ, ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਮਾਤਾ ਦੇ ਦਿਹਾਂਤ ਤੋ ਬਾਅਦ ਜਮੀਨ ਦਾ ਇੰਤਕਾਲ ਉਸਦੇ ਅਤੇ ਉਸ ਦੇ ਪਿਤਾ ਦੇ ਨਾਂ ਕਰਨ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Please Click here for Share This News

Leave a Reply

Your email address will not be published. Required fields are marked *