best platform for news and views

ਵਿਜੀਲੈਂਸ ਵੱਲੋਂ ਕਰ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Please Click here for Share This News

ਚੰਡੀਗੜ•, 13 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਕਰ ਵਿਭਾਗ ਦੇ ਦਫਤਰ ਕੋਟਕਪੂਰਾ, ਫਰੀਦਕੋਟ ਵਿਖੇ ਤਾਇਨਾਤ  ਕਰ ਇੰਸਪੈਕਟਰ, ਜਸਪਾਲ ਹਾਂਡਾ ਨੂੰ 25,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਉਕਤ ਇੰਸਪੈਕਟਰ ਨੂੰ ਸ਼ਿਕਾਇਕਕਰਤਾ ਅੰਕੁਰ ਵਾਸੀ ਢਿਲੋਂ ਕਲੋਨੀ, ਫਰੀਦਕੋਟ ਦੀ ਸ਼ਿਕਾਇਤ ‘ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਦੱਸਿਆ ਕਿ ਉਹ ਸਕਰੈਪ ਦਾ ਡੀਲਰ ਹੈ ਅਤੇ ਕਰ ਇੰਸਪੈਕਟਰ ਜਸਪਾਲ ਹਾਂਡਾ ਨੇ ਉਸ ਦੀ ਫਰਮ ਖਿਲਾਫ਼ ਟੈਕਸ ਚੋਰੀ ਕਰਨ ਅਤੇ ਜੁਰਮਾਨਾ ਲਾਉਣ ਦਾ ਕੇਸ ਨਾ ਬਣਾਉਣ ਦੇ ਇਵਜ ਵਿਚ ਉਸ ਤੋ 50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸੌਦਾ 25,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ  ਉਕਤ ਦੋਸ਼ੀ ਵਿਰੁੱਧ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Please Click here for Share This News

Leave a Reply

Your email address will not be published. Required fields are marked *