ਸੰਗਰੂਰ, 16 ਸਤੰਬਰ (ਮਹੇਸ਼ ਜਿੰਦਲ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਰਣਬੀਰ ਕਾਲਜ ਵਿਖੇ ਸਟਾਲ ਲਗਾ ਕੇ ਵੋਟ ਦੀ ਮਹੱਤਤਾ ਬਾਰੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਹਿਸੀਲਦਾਰ ਚੋਣ ਸ. ਹਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਤਹਿਸੀਲਦਾਰ ਚੋਣ ਸ. ਹਰਿੰਦਰਪਾਲ ਸਿੰਘ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਵੋਟ ਦਾ ਅਧਿਕਾਰ ਹਰੇਕ ਵਿਅਕਤੀ ਦੀ ਸਭ ਤੋਂ ਵੱਡੀ ਪੂੰਜੀ ਹੈ | ਇਸ ਮੌਕੇ ਆਗਾਮੀ ਸੁਧਾਈ ਲਈ ਵਿਦਿਆਰਥੀਆਂ ਨੂੰ ਫਾਰਮ ਨੰਬਰ 6 ਦੀ ਵੰਡ ਵੀ ਕੀਤੀ ਗਈ |
