best platform for news and views

ਵਿਧਾਇਕ ਭੁੱਲਰ ਦੀ ਬਦੋਲਤ ਆਬਾਦੀ ਬਾਬਾ ਸੋਢੀ ਦਾ ਹੋਵੇਗਾ ਸਰਵਪੱਖੀ ਵਿਕਾਸ – ਸਰਪੰਚ ਸੰਧੂ

Please Click here for Share This News

ਭਿੱਖੀਵਿੰਡ 22 ਅਗਸਤ (ਹਰਜਿੰਦਰ ਸਿੰਘ ਗੋਲ੍ਹਣ)-ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ
ਉਸਾਰੂ ਸੋਚ ਨਾਲ ਗ੍ਰਾਮ ਪੰਚਾਇਤ ਆਬਾਦੀ ਬਾਬਾ ਸੋਢੀ ਦੇ ਸਰਵਪੱਖੀ ਵਿਕਾਸ ਪਹਿਲ ਦੇ
ਆਧਾਰ ‘ਤੇ ਕਰਵਾ ਕੇ ਪਿੰਡ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਹਨਾਂ ਸ਼ਬਦਾਂ ਦਾ
ਪ੍ਰਗਟਾਵਾ ਆਬਾਦੀ ਬਾਬਾ ਸੋਢੀ ਦੇ ਸਰਪੰਚ ਮਨਦੀਪ ਸਿੰਘ ਸੰਧੂ ਤੇ ਰਾਜਿੰਦਰ ਕੁਮਾਰ
ਵਪਾਰੀ ਨੇ ਸਾਂਝੇ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ ਅਤੇ ਆਖਿਆ ਕਿ ਕਾਂਗਰਸ ਸਰਕਾਰ
ਵੱਲੋਂ ਜਿਵੇਂ-ਜਿਵੇਂ ਗ੍ਰਾਂਟਾਂ ਭੇਜੀਆਂ ਜਾਣਗੀਆਂ, ਉਵੇਂ ਹੀ ਪਿੰਡ ਦੀਆਂ ਗਲੀਆਂ,
ਨਾਲੀਆਂ ਆਦਿ ਪਿੰਡ ਦੇ ਸਾਂਝੇ ਕੰਮ ਕਰਵਾ ਕੇ ਪਿੰਡ ਦੀ ਨੁਹਾਰ ਬਦਲ ਦਿੱਤੀ ਜਾਵੇਗੀ।
ਸਰਪੰਚ ਮਨਦੀਪ ਸਿੰਘ ਸੰਧੂ ਤੇ ਰਜਿੰਦਰ ਵਪਾਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਹੜ੍ਹ ਪੀੜਤ ਲੋਕਾਂ
ਕੋਲ ਪਹੰੁਚ ਕੇ ਭਰੋਸਾ ਦੇਣ ਦੇ ਨਾਲ-ਨਾਲ ਹਰ ਤਰ੍ਹਾਂ ਦੀ ਮਦਦ ਲਈ ਪ੍ਰਸ਼ਾਸ਼ਨ ਨੂੰ ਸਖਤ
ਨਿਰਦੇਸ਼ ਦਿੱਤੇ ਗਏ ਹਨ, ਜਿਸ ਕਾਰਨ ਲੋਕ ਕਾਂਗਰਸ ਸਰਕਾਰ ਤੋਂ ਖੁਸ਼ ਹਨ। ਇਸ ਮੌਕੇ
ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਜਗੀਰ ਸਿੰਘ, ਜਗਤਾਰ ਸਿੰਘ, ਮਨਪ੍ਰੀਤ ਸਿੰਘ, ਮੁਖਤਾਰ
ਸਿੰਘ, ਸੁਖਵਿੰਦਰ ਸਿੰਘ ਆਦਿ ਹਾਜਰ ਸਨ।


ਫੋਟੋ ਕੈਪਸ਼ਨ :- ਗੱਲਬਾਤ ਕਰਦੇ ਹੋਏ ਸਰਪੰਚ ਮਨਦੀਪ ਸਿੰਘ ਸੰਧੂ ਤੇ ਰਜਿੰਦਰ ਕੁਮਾਰ ਵਪਾਰੀ।

Please Click here for Share This News

Leave a Reply

Your email address will not be published.