ਫਰੀਦਕੋਟ (ਜਗਤਾਰ ਦੁਸਾਂਝ) ਵਿਧਾਨ ਸਭਾ ਚੋਣਾਂ ਦੌਰਾਨ ਨਸ਼ਾ ਵੰਡਣ ਵਾਲਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਹ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ ਸ. ਨਾਨਕ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨਾਂ ਦੱਸਿਆ ਕਿ ਇਸ ਮੰਤਵ ਲਈ ਐਨ.ਡੀ.ਪੀ.ਐਸ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ, ਛੀਨਾਝਪਟੀ ਅਤੇ ਚੋਰੀ ਦੀਆਂ ਘਟਨਾਵਾਂ ਰੋਕਣ ਲਈ ਤਿੰਨ ਗਰੁੱਪ ਬਣਾਏ ਗਏ ਹਨ। ਉਨਾਂ ਕਿਹਾ ਕਿ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਸ਼ੇ ਵੰਡਣ ਦੀ ਕਿਸੇ ਵੀ ਕੀਮਤ ਤੇ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਲੋਕ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ,ਲਾਲਚ ਅਤੇ ਭੈਅ ਤੋਂ ਕਰਨ ਅਤੇ ਇਸ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਜਿੰਨੇ ਵੀ ਭਗੋੜੇ ਇਸ ਜ਼ਿਲੇ ਨਾਲ ਸਬੰਧਤ ਹਨ ਉਨਾਂ ਨੂੰ ਵੀ ਕਾਬੂ ਕੀਤਾ ਜਾ ਰਿਹਾ ਹੈ।
ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਚੋਣਾਂ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤਾ ਜਾਵੇਗੀ। ਉਨਾਂ ਦੱਸਿਆ ਕਿ ਐਸ.ਐਸ.ਪੀ ਦਫਤਰ ਵਿਖੇ ਵੀ ਚੋਣਾਂ ਸਬੰਧੀ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੈਲੀਫੋਨ ਨੰਬਰ 01639-252000, ਵਟਸਐੱਪ ਨੰਬਰ 85568-10063, ਪੀ.ਸੀ.ਆਰ ਫਰੀਦਕੋਟ 01639-250731 ਅਤੇ 78370-18100 ਹੈ। ਇਸ ਤੋਂ ਇਲਾਵਾ ਈ ਮੇਲ ਆਈ.ਡੀ. electioncellfdkcomplaints0gmail.com ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।