best platform for news and views

ਵਿਸ਼ਵ ਤੰਬਾਕੂ ਵਿਰੋਧੀ ਦਿਵਸ ‘ਤੇ ਜਾਗਰੂਕਤਾ ਕੈਂਪ ਲਗਾਏ

Please Click here for Share This News

ਮਾਛੀਵਾੜਾ ਸਾਹਿਬ, 31 ਮਈ (ਹਰਪ੍ਰੀਤ ਸਿੰਘ ਕੈਲੇ) – ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਸਪ੍ਰੀਤ ਕੌਰ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ  ਕੀਤਾ ਗਿਆ। ਇਸ ਮੌਕੇ ਡਾ. ਜਸਪ੍ਰੀਤ ਕੌਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਸੇਵਨ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ। ਉਨਾਂ ਕਿਹਾ ਕਿ ਤੰਬਾਕੂ ਦੇ ਸੇਵਨ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ ਵਿਸ਼ਵ ਭਰ ਵਿਚ ਹਰ ਸਾਲ 80 ਲੱਖ ਤੋਂ ਵੱਧ ਮੌਤਾਂ ਹੁੰਦਆਂ ਹਨ। ਇਸ ਲਈ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਆਂਢ-ਗੁਆਢ, ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਜਾਣੂ ਕਰਵਾਉਣ। ਇਸ ਮੌਕੇ ਬਲਾਕ ਐਜੂਕੇਟਰ ਜਗਜੀਵਨ ਸ਼ਰਮਾ ਵੱਲੋਂ ਹਾਜ਼ਰ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੂੰ ਤੰਬਾਕ ਵਿਰੋਧੀ ਸਹੁੰ ਵੀ ਚੁਕਾਈ ਗਈ ਅਤੇ ਉਨਾਂ ਦਾ ਧੰਨਵਾਦ ਕੀਤਾ। ਤੰਬਾਕੂ ਵਿਰੋਧੀ ਦਿਵਸ ਮੌਕੇ ਬਲਾਕ ਦੇ ਵੱਖ ਵੱਖ ਪਿੰਡਾਂ ਵਿਚ ਵੀ ਜਾਗਰੂਕਤਾ ਕੈਂਪ ਲਗਾਏ ਗਏ ਅਤੇ ਇਸ ਸਬੰਧੀ ਸਹੁੰ ਚੁੱਕ ਸਮਾਗਮ ਵੀ ਕਰਵਾਏ ਗਏ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਾਜਪਾਲ ਸਿੰਘ, ਗੁਰਪ੍ਰੀਤ ਸਿੰਘ, ਸਮੂਹ ਸਟਾਫ਼ ਦਾ ਪੂਰਨ ਸਹਿਯੋਗ ਰਿਹਾ।


ਫੋਟੋ ਕੈਪਸ਼ਨ
ਮਾਛੀਵਾੜਾ ਕੈਂਪ : ਵਿਸ਼ਵ ਤੰਬਾਕੂ ਵਿਰੋਧੀ ਜਾਗਰੂਕਤ ਕੈਂਪ ਨੂੰ ਸੰਬੋਧਨ ਕਰਦੇ ਹੋਏ ਐਸ.ਐਮ.ਓ. ਡਾ. ਜਸਪ੍ਰੀਤ ਕੌਰ ਤੇ ਹਾਜ਼ਰ ਵਿਦਿਆਰਥੀ।

Please Click here for Share This News

Leave a Reply

Your email address will not be published. Required fields are marked *