best platform for news and views

ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਪ੍ਰਬੰਧਕਾਂ ਦਾ ਆਸਟਰੇਲੀਆ ਵਿਚ ਭਰਵਾਂ ਸਵਾਗਤ

Please Click here for Share This News

ਮੈਲਬੋਰਨ : ਕੈਨੇਡਾ ਵਿਚ ਕਰਵਾਈ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ 2019 ਦੀਆਂ ਤਿਆਰੀਆਂ ਲਈ ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਦੇ ਆਹੁਦੇਦਾਰਾਂ ਦੀ ਟੀਮ ਕਾਨਫਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਅਗਵਾਈ ਵਿਚ ਆਸਟਰੇਲੀਆ ਪਹੁੰਚ ਗਈ ਹੈ ਅਤੇ ਇਥੋਂ ਦੇ ਬੁੱਧੀਜੀਵੀਆਂ ਨਾਲ ਕਾਨਫਰੰਸ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਕਾਨਫਰੰਸ ਦੇ ਪ੍ਰਬੰਧਕਾਂ ਦਾ ਆਸਟਰੇਲੀਆ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ
ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਆਸਟਰੇਲੀਆ ਵਿਚ ਕੋਆਰਡੀਨੇਟਰ ਬਿੱਲਾ ਔਲਖ ਅਤੇ ਦੇਵ ਸਿੱਧੂ ਨੇ ਕਾਨਫਰੰਸ ਦੇ ਪ੍ਰਬੰਧਕਾਂ ਦਾ ਸਵਾਗਤ ਕੀਤਾ ਅਤੇ ਖੁਸ਼ੀ ਪ੍ਰਗਟ ਕੀਤੀ। ਕੈਨੇਡਾ ਪ੍ਰਬੰਧਕਾਂ ਵਿਚ ਕਾਨਫਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਤੋਂ ਇਲਾਵਾ ਮੀਤ ਪ੍ਰਧਾਨ ਸਰਦੂਲ ਸਿੰਘ ਥਿਆੜਾ ਅਤੇ ਜਨਰਲ ਸਕੱਤਰ ਸੰਤੋਖ ਸਿੰਘ ਸੰਧੂ ਸ਼ਾਮਲ ਹਨ। ਇਸ ਮੌਕੇ ਸ੍ਰੀ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਇਹ ਪੰਜਵੀਂ ਵਿਸ਼ਵ ਪੰਜਾਬੀ ਕਾਨਫਰੰਸ ਹੈ ਜੋ ਕਿ 28, 29 ਅਤੇ 30 ਜੂਨ 2019 ਨੂੰ ਬਰੈਂਪਟਨ ਵਿਖੇ ਕਰਵਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਚਾਰ ਕਾਨਫਰੰਸਾਂ ਦਾ ਬਹੁਤ ਚੰਗਾ ਅਸਰ ਹੋਇਆ ਹੈ। ਪਿਛਲੀ ਚੌਥੀ ਵਿਸ਼ਵ ਪੰਜਾਬੀ ਕਾਨਫਰੰਸ ਦਾ ਵਿਸ਼ਾ ਪੰਜਾਬੀਆਂ ਵਿਚ ਨੈਤਿਕਤਾ ਸੀ, ਜਿਸਦੇ ਸਿੱਟੇ ਵਜੋਂ ਪੰਜਾਬ ਦੇ ਸਕੂਲਾਂ ਵਿਚ ਨੈਤਿਕਤਾ ਦੀ ਪੜ੍ਹਾਈ ਸ਼ੁਰੂ ਹੋ ਸਕੀ ਹੈ। ਇਸ ਵਾਰ ਪੰਜਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਵਿਸ਼ਾ ‘ਪੰਜਾਬੀਆਂ ਨੂੰ ਸੰਸਾਰ ਵਿਚ ਮੁਸ਼ਕਲਾਂ ਅਤੇ ਉਨ੍ਹਾਂ ਦਾ ਹੱਲ’ ਰੱਖਿਆ ਗਿਆ ਹੈ। ਇਸ ਕਾਨਫਰੰਸ ਵਿਚ ਦੁਨੀਆਂ ਭਰ ਦੇ ਬੁੱਧੀਜੀਵੀਆਂ ਨੂੰ ਸੱਦਿਆ ਜਾਵੇਗਾ। ਉ੍ਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਹੁਣ ਆਸਟਰੇਲੀਆ ਵਿਚ ਰਹਿੰਦੇ ਪੰਜਾਬੀ ਚਿੰਤਕਾਂ ਨਾਲ ਵਿਚਾਰ ਚਰਚਾ ਕਰੇਗੀ। ਇਸ ਮੌਕੇ ਸ੍ਰੀ ਸੰਤੋਖ ਸਿੰਘ ਸੰਧੂ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਆਸਟਰੇਲੀਆ ਤੋਂ ਵੀ ਬੁੱਧੀਜੀਵੀ ਭਾਗ ਲੈਣਗੇ।

ਇਸ ਮੌਕੇ ਪੰਜਾਬੀ ਕਲਚਰਲ ਐਸੋਸੀਏਸ਼ਨ ਆਸਟਰੇਲੀਆ ਦੇ ਚੇਅਰਮੈਨ ਬਿੱਲਾ ਔਲਖ ਅਤੇ ਮੀਤ ਪ੍ਰਧਾਨ ਦੇਵ ਸਿੱਧੂ ਨੇ ਦੱਸਿਆ ਕਿ ਕੈਨੇਡਾ ਤੋਂ ਪਹੁੰਚੇ ਵਿਸ਼ਵ ਪੰਜਾਬੀ ਕਾਨਫਰੰਸ ਦੇ ਪ੍ਰਬੰਧਕਾਂ ਅਜੈਬ ਸਿੰਘ ਚੱਠਾ, ਸੰਤੋਖ ਸਿੰਘ ਸੰਧੂ ਅਤੇ ਸਰਦੂਲ ਸਿੰਘ ਥਿਆੜਾ ਨੂੰ ਆਸਟਰੇਲੀਆ ਵਿਚ ਸਨਮਾਨਿਤ ਵੀ ਕੀਤਾ ਜਾਵੇਗਾ।

 

ਆਸਟਰੇਲੀਆ ਵਿਚ ਮੈਲਬੋਰਨ ਏਅਰਪੋਰਟ ਵਿਖੇ ਵਿਸ਼ਵ ਪੰਜਾਬੀ ਕਾਨਫਰੰਸ ਕੈਨੇਡਾ ਦੇ ਪ੍ਰਬੰਧਕਾਂ ਦਾ ਸਵਾਗਤ ਕਰਦੇ ਹੋਏ ਸ੍ਰੀ ਬਿੱਲਾ ਔਲਖ

Please Click here for Share This News

Leave a Reply

Your email address will not be published. Required fields are marked *