best platform for news and views

ਵਿਸ਼ਵ ਪੰਜਾਬੀ ਕਾਨਫਰੰਸ ਮੌਕੇ ਜਾਰੀ ਕੀਤਾ ਜਾਵੇਗਾ ਮਹਾਨ ਸਖਸ਼ੀਅਤਾਂ ਦਾ ਪੋਸਟਰ

Please Click here for Share This News

ਬਰੈਂਪਟਨ : ਕੈਨੇਡਾ ਵਿਚ 28, 29 ਅਤੇ 30 ਜੂਨ 2019 ਨੂੰ ਬਰੈਂਪਟਨ ਵਿਖੇ ਕਰਵਾਈ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਮੌਕੇ ਪੰਜਾਬੀ ਸਮਾਜ ਲਈ ਵੱਡੀਆਂ ਪ੍ਰਾਪਤੀਆਂ ਕਰਨ ਵਾਲੀਆਂ 50 ਮਹਾਨ ਸਖਸ਼ੀਅਤਾਂ ਦਾ ਇਕ ਪੋਸਟਰ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਨਫਰੰਸ ਦੇ ਕੋਆਰਡੀਨੇਟਰ ਰਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਇਸ ਪੋਸਟਰ ਵਿਚ ਉਨ੍ਹਾਂ ਮਹਾਨ ਸਖਸ਼ੀਅਤਾਂ ਦੀਆਂ ਤਸਵੀਰਾਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਵੱਖ ਵੱਖ ਖੇਤਰਾਂ ਵਿਚ ਪੰਜਾਬੀ ਮਾਂ ਬੋਲੀ ਦਾ ਨਾਮ ਉੱਚਾ ਕੀਤਾ ਹੈ।

ਸ੍ਰੀ ਰਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਦੇ ਚੇਅਰਮੈਨ ਅਜੈਬ ਸਿੰਘ ਚੱਠਾ, ਸਕੱਤਰ ਸੰਤੋਖ ਸਿੰਘ ਸੰਧੂ ਅਤੇ ਬਾਕੀ ਮੈਂਬਰਾਂ ਦੇ ਯਤਨਾਂ ਨਾਲ ਕਾਨਫਰੰਸ ਮੌਕੇ ਜਾਰੀ ਕੀਤੇ ਜਾ ਰਹੇ ਪੋਸਟਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਪੋਸਟਰ ਵਿਚ ਉਨ੍ਹਾਂ ਸਖਸ਼ੀਅਤਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਨੇ ਇਮਾਨਦਾਰੀ ਅਤੇ ਦਲੇਰੀ ਨਾਲ ਪੰਜਾਬੀ ਬੋਲੀ, ਸਭਿਆਚਾਰ ਤੇ ਸਾਹਿਤ ਦੀ ਸੇਵਾ ਕੀਤੀ ਹੈ ਅਤੇ ਸਮਾਜ ਦੇ ਭਲੇ ਲਈ ਕੰਮ ਕੀਤਾ ਹੈ। ਇਹ ਸਖਸ਼ੀਅਤਾਂ ਸਾਰੇ ਧਰਮਾਂ ਨਾਲ ਸਬੰਧਿਤ ਹੋਣਗੀਆਂ। ਉਨ੍ਹਾਂ ਨੇ ਅਪੀਲ ਕੀਤੀ ਕਿ ਅਜਿਹੀਆਂ ਮਹਾਨ ਸਖਸ਼ੀਅਤਾਂ ਬਾਰੇ ਜਾਣਕਾਰੀ ਈਮੇਲ ਰਾਹੀਂ ਭੇਜੀ ਜਾ ਸਕਦੀ ਹੈ। ਇਸ ਸਬੰਧੀ ਈਮੇਲ ਹੈ worldpunjabiwriters@gmail.com

Please Click here for Share This News

Leave a Reply

Your email address will not be published. Required fields are marked *