best platform for news and views

ਵਿਸ਼ਵ ਪੰਜਾਬੀ ਕਾਨਫਰੰਸ 2019 ਦੀ ਰਜਿਸਟਰੇਸ਼ਨ ਲਈ ਭਾਰੀ ਉਸਤਸ਼ਾਹ : 31 ਦਸੰਬਰ ਤੱਕ ਚਲੇਗੀ ਰਜਿਸਟਰੇਸ਼ਨ

Please Click here for Share This News

Malwa News Bureau
ਟੋਰਾਂਟੋ : ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਟੋਰਾਂਟੋ ਵਲੋਂ ਅਗਲੇ ਸਾਲ ਜੂਨ ਵਿਚ ਕਰਵਾਈ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਲਈ ਬੁੱਧੀਜੀਵੀ ਅਤੇ ਅਕੈਡਮਿਸ਼ਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਕਾਨਫਰੰਸ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿਚ ਬੁੱਧੀਜੀਵੀਆਂ ਵਲੋਂ ਆਪਣੀ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ।
ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ 28, 29 ਅਤੇ 30 ਜੂਨ 2019 ਨੂੰ ਬਰੈਂਪਟਨ ਵਿਖੇ ਕਰਵਾਈ ਜਾ ਰਹੀ ਕਾਨਫਰੰਸ ਦੀ ਰਜਿਸਟਰੇਸ਼ਨ 1 ਦਸੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 31 ਦਸੰਬਰ ਤੱਕ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ 1 ਦਸੰਬਰ ਤੋਂ ਹੁਣ ਤੱਕ ਵੱਡੀ ਗਿਣਤੀ ਵਿਚ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਬੁੱਧੀਜੀਵੀਆਂ ਵਲੋਂ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ ਅਤੇ ਕਾਨਫਰੰਸ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਆਸ ਨਾਲੋਂ ਵੀ ਵੱਧ ਉਤਸ਼ਾਹ ਦੇਖਿਆ ਜਾ ਰਿਹਾ ਹੈ। ਰਜਿਸਟਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਕਾਨਫਰਸੰ ਦੀ ਰਜਿਸਟਰੇਸ਼ਨ ਲਈ ਵੈਬਸਾਈਟ wpconferencecanada.com ‘ਤੇ ਜਾ ਕੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਕਾਨਫਰੰਸ ਦਾ ਵਿਸ਼ਾ ‘ਪੰਜਾਬੀਆਂ ਨੂੰ ਸੰਸਾਰ ਵਿਚ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ’ ਰੱਖਿਆ ਗਿਆ ਹੈ। ਸ੍ਰ ਅਜ਼ੈਬ ਸਿੰਘ ਚੱਠਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਇਸ ਵਾਰ ਫੈਸਲਾ ਕੀਤਾ ਹੈ ਕਿ ਇਸ ਵਾਰ ਦੀ ਕਾਨਫਰੰਸ ਵਿਚ ਕੇਵਲ ਉਨ੍ਹਾਂ ਸਖ਼ਸੀਅਤਾਂ ਨੂੰ ਹੀ ਬੁਲਾਇਆ ਜਾਵੇਗਾ, ਜਿਨ੍ਹਾਂ ਵਲੋਂ ਪਹਿਲਾਂ ਰਜਿਸਟਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪਰਚਿਆਂ ਦੀ ਚੋਣ ਲਈ ਇਕ ਕਮੇਟੀ ਬਣਾਈ ਜਾਵੇਗੀ, ਜੋ ਸਾਰੇ ਪਰਚਿਆਂ ਦੀ ਚੋਣ ਕਰਕੇ ਕਾਨਫਰੰਸ ਵਿਚ ਪੜ੍ਹੇ ਜਾਣ ਵਾਲੇ ਖੋਜ ਪੱਤਰਾਂ ਦੇ ਲੇਖਕਾਂ ਨੂੰ ਸੱਦਾ ਪੱਤਰ ਭੇਜੇ ਜਾਣਗੇ। ਸ੍ਰੀ ਚੱਠਾ ਨੇ ਕਿਹਾ ਕਿ ਇਥੋਂ ਤੱਕ ਕਿ ਉਹ ਖੁਦ ਵੀ ਕਮੇਟੀ ਦੀ ਚੋਣ ਵਿਚ ਕੋਈ ਦਖਲ ਅੰਦਾਜ਼ੀ ਨਹੀਂ ਕਰਨਗੇ। ਕਾਨਫਰੰਸ ਵਿਚ ਪੜ੍ਹੇ ਜਾਣ ਵਾਲੇ ਸਾਰੇ ਖੋਜ ਪੱਤਰਾਂ ਨੂੰ ਇਕ ਪੁਸਤਕ ਦੇ ਰੂਪ ਵਿਚ ਪ੍ਰਕਾਸ਼ਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਜੋ ਲੇਖਕ ਜਾਂ ਡੈਲੀਗੇਟ 31 ਦਸੰਬਰ ਤੱਕ ਰਜਿਸਟਰੇਸ਼ਨ ਨਾ ਕਰਵਾ ਸਕੇ, ਬਾਅਦ ਵਿਚ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਸੱਦਾ ਪੱਤਰ ਭੇਜਣੇ ਅਸੰਭਵ ਹੋਣਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਜੋ ਵੀ ਸਖਸ਼ੀਅਤਾਂ ਇਸ ਕਾਨਫਰੰਸ ਵਿਚ ਖੋਜ ਪੱਤਰ ਪੜ੍ਹਨਾ ਚਾਹੁੰਦੀਆਂ ਹਨ ਜਾਂ ਡੈਲੀਗੇਟ ਵਜੋਂ ਸ਼ਾਮਲ ਹੋਣਾ ਚਾਹੁੰਦੀਆਂ ਹਨ, ਉਹ 31 ਦਸੰਬਰ ਤੱਕ ਵੈਬਸਾਈਟ ‘ਤੇ ਰਜਿਸਟਰੇਸ਼ਨ ਕਰਵਾ ਦੇਣ।

Please Click here for Share This News

Leave a Reply

Your email address will not be published. Required fields are marked *