best platform for news and views

ਵੋਟਾਂ ਤੋਂ ਦੋ ਦਿਨ ਪਹਿਲਾਂ ਜੇਲਾਂ ਵਿਚ ਮੁਲਾਕਾਤਾਂ ‘ਤੇ ਪਾਬੰਦੀ : ਛੁੱਟੀਆਂ ਤੇ ਸਜ਼ਾ ਮੁਆਫੀ ਦੀ ਪ੍ਰਕਿਰਿਆ ਵੀ ਚੋਣਾ ਤੱਕ ਰੋਕੀ

Please Click here for Share This News

ਚੰਡੀਗੜ੍ਹ : ਪੰਜਾਬ ਦੇ ਗ੍ਰਹਿ ਵਿਭਾਗ ਵਲੋਂ ਸੂਬੇ ਵਿਚਲੀਆਂ ਕੇਂਦਰੀ, ਜ਼ਿਲਾ ਤੇ ਸਬ ਜੇਲ ਵਿਚ 4 ਫਰਵਰੀ 2017 ਨੂੰ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਤੋਂ 72 ਘੰਟੇ ਪਹਿਲਾਂ ਤੋਂ ਪੋਲਿੰਗ ਤੱਕ ਕੈਦੀਆਂ ਨਾਲ ਮੁਲਾਕਾਤ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਇਸ ਸਬੰਧੀ ਫੈਸਲਾ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਭਾਰਤੀ ਚੋਣ ਕਮਿਸ਼ਨ ਨਾਲ ਬੀਤੀ ਸ਼ਾਮ ਹੋਈ ਮੀਟਿੰਗ ਪਿਛੋਂ ਲਿਆ ਗਿਆ ਹੈ।
ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਕੇ.ਬੀ.ਐਸ.ਸਿੱਧੂ ਨੇ ਦੱਸਿਆ ਕਿ 4 ਫਰਵਰੀ 2017 ਨੂੰ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਛੁੱਟੀ ਐਲਾਨੀ ਜਾ ਚੁੱਕੀ ਹੈ ਜਿਸ ਕਰਕੇ 4 ਫਰਵਰੀ ਨੂੰ ਵੀ ਮੁਲਾਕਾਤਾਂ ਤੇ ਰੋਕ ਰਹੇਗੀ। ਉਨਾਂ ਦੱਸਿਆ ਕਿ ਕਿਸੇ ਹੰਗਾਮੀ ਹਲਾਤ ਵਿਚ ਮੁਲਾਕਾਤ ਕਰਨ ਦੀ ਆਗਿਆ ਕੇਵਲ ਵਧੀਕ ਡੀ.ਜੀ.ਪੀ.(ਜ਼ੇਲਾਂ ) ਦੀ ਅਗਾਊਂ ਪ੍ਰਵਾਨਗੀ ਨਾਲ ਹੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ 5 ਫਰਵਰੀ 2017 ਦਿਨ ਐਤਵਾਰ ਨੂੰ ਆਮ ਹਲਾਤਾਂ ਵਿਚ ਮੁਲਾਕਾਤਾਂ ਤੇ ਰੋਕ ਰਹਿੰਦੀ ਹੈ ਪਰ ਚੋਣਾਂ ਦੇ ਮੱਦੇ ਨਜ਼ਰ ਇਸ ਐਤਵਾਰ ਨੂੰ ਲੋਕ ਕੈਦੀਆਂ ਨਾਲ ਮੁਲਾਕਾਤ ਕਰ ਸਕਣਗੇ।
ਇਕ ਸਰਕਾਰੀ ਬੁਲਾਰੇ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਤਹਿਤ ਗ੍ਰਹਿ ਵਿਭਾਗ ਵਲੋਂ ਆਰਜ਼ੀ ਰਿਹਾਈ ,ਸਮੇਂ ਤੋਂ ਪਹਿਲਾਂ ਰਿਹਾਈ, ਸਜ਼ਾ ਵਿਚ ਛੋਟ ਅਤੇ ਮੁਆਫ਼ੀ ਦੀ ਪ੍ਰਕਿਰਿਆ ਤੇ ਵੀ ਰੋਕ ਲਗਾ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਜੇਕਰ ਕਿਸੇ ਸਮਰੱਥ ਅਥਾਰਟੀ ਵਲੋਂ ਉਪਰੋਕਤ ਰਿਹਾਈਆਂ ਸਬੰਧੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਪਰ ਅਜੇ ਲਾਗੂ ਨਹੀਂ ਹੋਏ ਉਨਾਂ ਹਲਾਤਾਂ ਵਿਚ ਇਹ ਹੁਕਮ ਵੋਟਾਂ ਪੈਣ ਤੱਕ ਲਾਗੂ ਨਹੀਂ ਹੋਣਗੇ। ਕਿਸੇ ਸਮਰੱਥ ਨਿਆਂਇਕ ਅਦਾਲਤ ਵਲੋਂ ਕਿਸੇ ਵਿਸ਼ੇਸ਼ ਕੇਸ ਵਿਚ ਸਮਾਂਬੱਧ ਰਿਹਾਈ ਸਬੰਧੀ ਦੇ ਹੁਕਮਾਂ ਉਪਰ ਇਹ ਹੁਕਮ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਇਹ ਸਪਸ਼ਟ ਕੀਤਾ ਗਿਆ ਹੈ ਕਿ ਸਮਰੱਥ ਨਿਆਂਇਕ ਅਦਾਲਤ ਵਲੋਂ ਜਾਰੀ ਰਿਹਾਈ ਹੁਕਮਾਂ ਅਤੇ ਜ਼ਮਾਨਤਾਂ ਤੇ ਵੀ ਇਹ ਹੁਕਮ ਲਾਗੂ ਨਹੀਂ ਹੋਣਗੇ। ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਜੇਲਾਂ ਵਿਚ ਬੰਦ ਕੈਦੀਆਂ ਵਲੋਂ ਕਿਸੇ ਵੀ ਤਰਾਂ ਦੀ ਗੜਬੜੀ ਫੈਲਾਏ ਜਾਣ ਨੂੰ ਰੋਕਣ ਲਈ ਇਹ ਥੋੜੇ ਸਮੇਂ ਦੀ ਯੋਜਨਾ ਲਾਗੂ ਕੀਤੀ ਗਈ ਹੈ।

Please Click here for Share This News

Leave a Reply

Your email address will not be published. Required fields are marked *