ਲੰਬੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਲੰਬੀ ਹਲਕੇ ਤੋਂ ‘ਆਪ’ ਉਮੀਦਵਾਰ ਜਰਨੈਲ ਸਿੰਘ ਨੇ ਹਲਕੇ ਦੇ ਪਿੰਡ ਸਰਾਵਾਂ ਬੋਦਲਾ ਦੇ ਪਤੇ ’ਤੇ ਆਪਣੀ ਵੋਟ ਲਈ ਅਰਜ਼ੀ ਦਾਖ਼ਲ ਕੀਤੀ ਹੈ। ਲੰਬੀ ਹਲਕੇ ਦੇ ਰਿਟਰਨਿੰਗ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ‘ਆਪ’ ਉਮੀਦਵਾਰ ਜਰਨੈਲ ਸਿੰਘ ਦੀ ਵੋਟ ਅਰਜ਼ੀ ਮਨਜੂਰ ਹੋ ਗਈ ਹੈ ਅਤੇ ਲੋੜੀਂਦੀ ਦਸਤਾਵੇਜ਼ੀ ਪ੍ਰਕਿਰਿਆ ਉਪਰੰਤ ਵੋਟ ਬਣਾ ਦਿੱਤੀ ਜਾਵੇਗੀ। ਉਨ੍ਹਾਂ ਨੇ ਦਿੱਲੀ ਦੇ ਲਾਜਪੱਤ ਨਗਰ ਹਲਕੇ ਤੋਂ ਆਪਣੀ ਵੋਟ ਕੱਟਣ ਲਈ ਅਪਲਾਈ ਕੀਤਾ ਹੋਇਆ ਹੈ। ਜਰਨੈਲ ਸਿੰਘ ਨੇ ਲੰਬੀ ਹਲਕੇ ਵਿੱਚ ਚੋਣ ਪ੍ਰਚਾਰ ਵਿੱਢ ਦਿੱਤਾ ਹੈ ਤੇ ਪਿੰਡ ਬਾਦਲ ਨੇੜਲੇ ਪਿੰਡਾਂ ਦੇ ਦੌਰੇ ਕੀਤੇ ਹਨ।