best platform for news and views

ਵਫ਼ਦ ਵੱਲੋਂ ਐਸ.ਐਸ.ਪੀ ਨਾਲ ਮੁਲਾਕਾਤ

Please Click here for Share This News

ਸੰਗਰੂਰ, 21 ਸਤੰਬਰ (ਮਹੇਸ਼ ਜਿੰਦਲ)- ਪੁਲੀਸ ਲਾਈਨ ਸੰਗਰੂਰ ਵਿੱਚ ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦਾ ਵਫ਼ਦ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ। ਸੰਸਥਾ ਪ੍ਰਧਾਨ ਐਡਵੋਕੇਟ ਜਗਦੀਸ਼ ਕੋਹਲੀ, ਸਰਪ੍ਰਸਤ ਗੁਰਪਾਲ ਸਿੰਘ ਗਿੱਲ, ਜਨਰਲ ਸਕੱਤਰ ਕੁਲਦੀਪ ਸਿੰਘ ਬਾਗੀ,ਐਡੀਸ਼ਨਲ ਜਨਰਲ ਸਕੱਤਰ ਅਤੇ ਮੀਡੀਆ ਸਲਾਹਕਾਰ ਰਾਜ ਕੁਮਾਰ ਅਰੋੜਾ, ਵਿੱਤ ਸਕੱਤਰ ਸੁਰੇਸ਼ ਗੁਪਤਾ, ਸਲਾਹਕਾਰ ਪਾਲ ਮੱਲ ਸਿੰਗਲਾ ਅਤੇ ਮੀਤ ਪ੍ਰਧਾਨ ਵਰਿੰਦਰ ਗੁਪਤਾ ਨੇ ਸ੍ਰੀ ਸਿੱਧੂ ਨੂੰ ਬਜ਼ੁਰਗਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਸ਼ਹਿਰ ਦੇ ਬਨਾਸਰ ਬਾਗ਼ ਵਿੱਚ ਇੱਕ ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ ਤੇ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਸੰਸਥਾ ਪ੍ਰਧਾਨ ਸ੍ਰੀ ਕੋਹਲੀ ਅਤੇ ਜਨਰਲ ਸਕੱਤਰ ਕੁਲਦੀਪ ਨੇ ਦੱਸਿਆ ਕਿ ਸਮਾਗਮ ਦੌਰਾਨ ਸਮਾਜ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *