ਲੰਬੀ (ਮੁਕਤਸਰ) ਵਿਧਾਨ ਸਭਾ ਚੋਣਾ ਲਈ ਨਾਮਜਦਗੀ ਪੇਪਰ ਦਾਖਲ ਕਰਨ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਬਾਦਲ ਪਰਿਵਾਰ ਵਲੋਂ ਆਪਣੀ ਜਾਇਦਾਦ ਦੇ ਵੇਰਵੇ ਵੀ ਦਿੱਤੇ ਹਨ, ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਉਮੀਦਵਾਰ ਨੂੰ ਆਪਣੀ ਜਾਇਦਾਦ ਅਤੇ ਆਮਦਨ ਦੇ ਵੇਰਵੇ ਦੇਣੇ ਪੈਂਦੇ ਹਨ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਨਾਮਜ਼ਦਗੀ ਪੱਤਰਾਂ ਨਾਲ ਲਾਏ ਗਏ ਪ੍ਰਾਪਰਟੀ ਦੇ ਵੇਰਵਿਆਂ ਮੁਤਾਬਿਕ ਸ੍ਰੀ ਪ੍ਰਕਾਸ਼ ਸਿੰਘ ਬਾਦਲ ਕੋਲ 14.49 ਕਰੋੜ ਰੁਪਏ ਦੀ ਪ੍ਰਾਪਰਟੀ ਹੈ ਅਤੇ ਸੁਖਬੀਰ ਸਿੰਘ ਬਾਦਲ ਕੋਲ 102 ਕਰੋੜ ਰੁਪਏ (ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਪ੍ਰਾਪਰਟੀ ਵੀ ਮਿਲਾ ਕੇ) ਦੀ ਪ੍ਰਾਪਰਟੀ ਹੈ। ਦਸਤਾਵੇਜਾਂ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਸਲਾਨਾ ਆਮਦਨ 54.47 ਲੱਖ ਰੁਪਏ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਸਲਾਨਾ ਆਮਦਨ ਅਤੇ ਸੁਖਬੀਰ ਸਿੰਘ ਬਾਦਲ ਦੀ ਸਲਾਨਾ ਆਮਦਨ 2.10 ਕਰੋੜ ਰੁਪਏ ਹੈ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਸਲਾਨਾ ਆਮਦਨ 4.6 ਕਰੋੜ ਰੁਪਏ ਹੈ।