best platform for news and views

ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

Please Click here for Share This News

ਚੰਡੀਗੜ, 21 ਜੂਨ:
“ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਦੇਸ਼ ਦੀ ਰੱÝਖਿਆ ਲਈ ਇੱਕ ਵੱਡੀ ਕੁਰਬਾਨੀ ਦਿੱਤੀ ਹੈ ਜੋ ਕਿ ਸਾਡੇ ਲਈ ਅਭੁੱਲ ਹੈ ਅਤੇ ਅਸੀਂ ਹਰ ਮਾੜੇ- ਚੰਗੇ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜਾਂਗੇ। ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿੱਚ ਵਸਦੇ ਰਹਿੰਦੇ ਹਨ।”
ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਪੰਜਾਬ , ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਿਲਕਫੈੱਡ ਦਫ਼ਤਰ ਵਿਖੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਚੈੱਕ ਵੰਡਣ ਸਮੇਂ ਕੀਤਾ।
ਮੰਤਰੀ ਨੇ ਦੱਸਿਆ ਕਿ ਕਨੇਡਾ ਤੋਂ ਸੰਜੀਵ ਆਹਲੂਵਾਲੀਆ  ਅਤੇ ਉਨਾਂ ਦੇ ਦੋਸਤਾਂ ਵੱਲੋਂ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਨੂੰ 3100 ਡਾਲਰ ਪ੍ਰਤੀ ਪਰਿਵਾਰ ਦਿੱਤਾ ਗਿਆ ਹੈ ਅਤੇ ਮਿਲਕਫੈੱਡ ਵੱਲੋਂ ਵੀ ਹਰੇਕ ਪਰਿਵਾਰ ਨੂੰ 20000  ਰੁਪਏ ਦਿੱਤੇ ਗਏ ਹਨ, ਇਸ ਤਰਾਂ ਪ੍ਰਤੀ ਪਰਿਵਾਰ ਇਹ ਰਾਸ਼ੀ ਕੁੱਲ 7 ਲੱਖ ਤੋਂ ਵੱਧ ਬਣਦੀ ਹੈ। ਇਸ ਤੋਂ ਪਹਿਲਾਂ ਮੰਤਰੀ ਨੇ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਅੱਤਰੀ, ਕਾਂਸਟੇਬਲ ਜੈਮਲ ਸਿੰਘ, ਕਾਂਸਟੇਬਲ ਸੁਖਜਿੰਦਰ ਸਿੰਘ ਅਤੇ ਕਾਂਸਟੇਬਲ ਕੁਲਵਿੰਦਰ ਸਿੰਘ ਦੇ  ਪਰਿਵਾਰਾਂ ਨੂੰ ਚੈੱਕ ਵੰਡੇ।
ਇਸ ਮੌਕੇ ਹੋਰਾਂ ਪਤਵੰਤਿਆਂ ਤੋਂ ਇਲਾਵਾ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਸ੍ਰੀ ਕਮਲਦੀਪ ਸਿੰਘ ਸੰਘਾ ਤੇ ਮਿਲਕਫੈਡ ਦੇ ਹੋਰ ਅਧਿਕਾਰੀ ਮੌਜੂਦ ਸਨ।

Please Click here for Share This News

Leave a Reply

Your email address will not be published. Required fields are marked *