best platform for news and views

ਸਕਿੱਲ ਯੂਨੀਵਰਸਿਟੀ ਨੂੰ 100 ਏਕੜ ਜਗਾਂ ਮਨਜ਼ੂਰ ਕੀਤੀ: ਸਿੱਧੂ

Please Click here for Share This News

ਚੰਡੀਗੜ੍ਹ, 15 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦੇ ਐਲਾਨ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਵੱਕਾਰੀ ਤੇ ਅਹਿਮ ਪ੍ਰਾਜੈਕਟ ਲਈ ਨਗਰ ਪੰਚਾਇਤ ਚਮਕੌਰ ਸਾਹਿਬ ਦੀ 100 ਏਕੜ ਜਗ੍ਹਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਸ. ਸਿੱਧੂ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਨਵੀਂ ਦਿਸ਼ਾ ਦੇਣ ਲਈ ਕਿੱਤਾਮੁਖੀ ਤੇ ਹੁਨਰਮੰਦ ਸਿੱਖਿਆ ਦੇਣ ਲਈ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਬਣਾਈ ਜਾਣਵਾਲੀ ਸਕਿੱਲ ਤੇ ਵੋਕੇਸ਼ਨਲ ਯੂਨੀਵਰਸਿਟੀ ਵੱਡੇ ਸ਼ਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹਾਦਤ ਨੂੰ ਨਿਮਾਣੀ ਜਿਹੀ ਭੇਂਟ ਹੋਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਬਜਟ ਸੈਸ਼ਨਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤੇ ਕਿੱਤਮੁਖੀ ਸਿੱਖਿਆ ਦੇਣ ਲਈ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਇਸਯੂਨੀਵਰਸਿਟੀ ਬਣਾਉਣ ਦੀ ਮੰਗ ਰੱਖੀ ਗਈ ਸੀ ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਕੇ ‘ਤੇ ਹੀ ਪ੍ਰਵਾਨ ਕਰਦਿਆਂ ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਤੇਵੋਕੇਸ਼ਨਲ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ ਸੀ।

ਸ. ਸਿੱਧੂ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਇਸ ਯੂਨੀਵਰਸਿਟੀ ਲਈ ਜਗ੍ਹਾ ਦੀ ਮੰਗ ‘ਤੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬਵੱਲੋਂ ਮਤਾ ਪਾਇਆ ਗਿਆ ਜਿਸ ਨੂੰ ਉਨ•ਾਂ ਦੇ ਵਿਭਾਗ ਨੇ ਅੱਜ ਮਨਜ਼ੂਰੀ ਦੇ ਕੇ ਇਸ ਯੂਨੀਵਰਸਿਟੀ ਲਈ 100 ਏਕੜ ਜਗ੍ਹਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਹਨਾਂ ਕਿਹਾ ਹਾ ਕਿ ਪਿਛਲੀ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਵੱਲ ਉਕਾ ਵੀ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਬੇਰੁਜ਼ਗਾਰੀ ਵਿੱਚ ਅਥਾਹ ਵਾਧਾ ਹੋਇਆ ਅਤੇ ਨੌਜਵਾਨ ਡਿਗਰੀਆਂਹਾਸਲ ਕਰਨ ਦੇ ਬਾਵਜੂਦ ਘਰ ਬੈਠੇ ਹਨ ਜਾਂ ਵਿਦੇਸ਼ਾਂ ਨੂੰ ਜਾ ਰਹੇ ਹਨ।

ਸਥਾਨਕ  ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਜਿੱਥੇ ‘ਘਰ ਘਰ ਰੋਜ਼ਗਾਰ ਮੁਹਿੰਮ’ ਆਰੰਭੀ ਗਈਹੈ ਉਥੇ ਨੌਜਵਾਨਾਂ ਨੂੰ ਸਨਅਤਾਂ ਦੀ ਮੰਗ ਅਨੁਸਾਰ ਹੁਨਰਮੰਦ ਅਤੇ ਕਿੱਤਾਮੁਖੀ ਸਿਖਲਾਈ ਦੇਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀਦੀ ਸਥਾਪਨਾ ਨਾਲ ਇਥੋਂ ਸਿੱਖਿਆ ਹਾਸਲ ਕਰਨ ਉਪਰੰਤ ਹੀ ਵਿਦਿਆਰਥੀ ਰੋਜ਼ਗਾਰ ਦੇ ਕਾਬਲ ਹੋਣਗੇ।

Please Click here for Share This News

Leave a Reply

Your email address will not be published. Required fields are marked *