best platform for news and views

ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖ਼ਲੇ ਲਈ  ਤੈਰਾਕੀ ਗੇਮ ਦੇ ਚੋਣ ਟਰਾਇਲ 9 ਅਪ੍ਰੈਲ ਨੂੰ

Please Click here for Share This News
ਫ਼ਿਰੋਜ਼ਪੁਰ 17 ਜਨਵਰੀ 2018 (ਸਤਬੀਰ ਬਰਾੜ ਜਸਕਰਨ ਸਿੰਘ ) ਖੇਡ ਵਿਭਾਗ ਪੰਜਾਬ ਵੱਲੋਂ ਸਾਲ 2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਤੈਰਾਕੀ ਗੇਮ ਦੇ ਚੋਣ ਟਰਾਇਲ ਕਰਵਾਏ ਜਾ ਰਹੇ ਹਨ। ਇਹ ਚੋਣ ਟਰਾਇਲ ਲੜਕੇ ਅਤੇ ਲੜਕੀਆਂ ਲਈ ਮਿਤੀ 09 ਅਪ੍ਰੈਲ 2018 ਨੂੰ ਜ਼ਿਲ੍ਹਾ ਪ੍ਰੀਸ਼ਦ ਸਵਿਮਿੰਗ ਪੂਲ ਫਿਰੋਜ਼ਪੁਰ ਵਿਖੇ ਕਰਵਾਏ ਜਾਣਗੇ।  ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰ: ਬਲਵੰਤ ਸਿੰਘ ਨੇ ਦਿੱਤੀ।ਸ੍ਰ: ਬਲਵੰਤ ਸਿੰਘ ਨੇ ਦੱਸਿਆ ਕਿ ਸਪੋਰਟਸ ਵਿੰਗ ਵਿਚ ਦਾਖਲਾ ਲੈਣ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ  1 ਜਨਵਰੀ 2005, ਅੰਡਰ-17 ਲਈ 1 ਜਨਵਰੀ 2002 ਅਤੇ ਅੰਡਰ-19 ਲਈ 1 ਜਨਵਰੀ 2000 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਖਿਡਾਰੀ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚੋਂ ਕੋਈ ਇੱਕ ਪੁਜ਼ੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਭਾਗ ਲਿਆ ਹੋਵੇ। ਖਿਡਾਰੀ ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਹੀ ਸਬੰਧ ਰੱਖਦਾ ਹੋਵੇ ਅਤੇ ਖਿਡਾਰੀ ਸਰੀਰਕ ਅਤੇ ਮੈਡੀਕਲ ਪੱਖੋਂ ਫਿੱਟ ਹੋਵੇ। ਉਨ੍ਹਾਂ ਦੱਸਿਆ ਕਿ ਯੋਗ ਖਿਡਾਰੀ/ਖਿਡਾਰਨ ਰਜਿਸਟਰੇਸ਼ਨ ਲਈ  ਮਿਤੀ 09 ਅਪ੍ਰੈਲ 2018ਨੂੰ ਟਰਾਇਲ ਸਥਾਨ ਜ਼ਿਲ੍ਹਾ ਪ੍ਰੀਸ਼ਦ ਸਵਿਮਿੰਗ ਪੂਲ ਵਿਖੇ ਸ਼ਾਮ 4:00 ਵਜੇ ਤੈਰਾਕੀ ਕੋਚ ਨੂੰ ਰਿਪੋਰਟ ਕਰਨ। ਇਸ ਸਬੰਧੀ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ਉੱਤੇ ਜਾਂ ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਦਫ਼ਤਰ ਫ਼ਿਰੋਜ਼ਪੁਰ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ  ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫ਼ੋਟੋ ਕਾਪੀਆਂ ਸਮੇਤ 2  ਪਾਸਪੋਰਟ ਸਾਈਜ਼ ਫੋਟੋਗ੍ਰਾਫ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਚੁਣੇ ਗਏ ਡੇ ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖ਼ੁਰਾਕ/ਰਿਫਰੈਸ਼ਮੈਂਟ, ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।  ਇਸ ਤੋ ਇਲਾਵਾ ਉਨ੍ਹਾਂ ਦੱਸਿਆ ਕਿ ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।
Please Click here for Share This News

Leave a Reply

Your email address will not be published. Required fields are marked *