best platform for news and views

ਸਬ-ਡਵੀਜ਼ਨ ਧੂਰੀ ਤੋਂ ਨਸ਼ਿਆਂ ਖ਼ਿਲਾਫ਼ ਸਾਂਝੀ ਮੁਹਿੰਮ ਦਾ ਆਗਾਜ਼,

Please Click here for Share This News

ਧੂਰੀ,23 ਮਾਰਚ (ਮਹੇਸ਼)- ਅਮਰ ਸ਼ਹੀਦ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਮਹਾਨ ਸ਼ਹੀਦੀ ਪ੍ਰਤੀ ਨਤਮਸਤਕ ਹੁੰਦੇ ਹੁੰਦਿਆਂ ਨਸ਼ਿਆਂ ਖ਼ਿਲਾਫ਼  ਮੁਹਿੰਮ ਦਾ ਆਗਾਜ਼ ਕਰਦਿਆਂ ਸੈਂਕੜੇ ਡੇਪੋ ਵਲੰਟੀਅਰਾਂ ਨੇ ਤਨ ਅਤੇ ਮਨ ਨਾਲ ਪ੍ਰਣ ਲਿਆ ਕਿ ਇਲਾਕੇ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਨ ਲਈ ਪੁਲਿਸ-ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਆਪਣੇ ਪਰਿਵਾਰਾਂ, ਮੁਹੱਲਿਆਂ, ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ਿਆਂ ਖ਼ਿਲਾਫ਼ ਵੱਡੀ ਜਾਗਰੂਕਤਾ ਪੈਦਾ ਕਰ ਕੇ ਬੱਚਿਆਂ ਤੇ ਨੌਜਵਾਨਾਂ ਨੂੰ ਸਾਫ਼ ਸੁਥਰਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਸਮਾਗਮ ਦੌਰਾਨ ਡੇਪੋ ਵਲੰਟੀਅਰਾਂ ਨੂੰ ਵੱਡੀ ਸਕਰੀਨ ਰਾਹੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੁਆਰਾ ਚੁਕਾਈ ਨਸ਼ਾ ਵਿਰੋਧੀ ਸਹੁੰ ਦੇ ਪ੍ਰੋਗਰਾਮ ਦਾ ਖਟਕੜ ਕਲਾਂ ਤੋਂ ਸਿੱਧਾ ਪ੍ਰਸਾਰਨ ਵੀ ਦਿਖਾਇਆ ਗਿਆ। ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ ‘ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ’ (ਡੇਪੋ) ਤਹਿਤ ਧੂਰੀ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵਕਾਂ, ਸ਼ਹਿਰੀ ਪਤਵੰਤਿਆਂ, ਕਾਲਜਾਂ ਦੇ ਵਿਦਿਆਰਥੀਆਂ ਨੇ ਇਹ ਤਹੱਈਆ ਕੀਤਾ ਕਿ ਉਹ ਸਮਾਜ ਨੂੰ ਨਸ਼ਿਆਂ ਜਿਹੀਆਂ ਕੁਰੀਤੀਆਂ ਤੋਂ ਮੁਕਤ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।  ਐਸ.ਡੀ.ਐਮ ਅਮਰੇਸ਼ਵਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਸ ਦੇ ਤਹਿਤ ਹਰ ਨਾਗਰਿਕ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਯੋਗਦਾਨ ਪਾਉਣਾ ਹੈ। ਇਸ ਮੌਕੇ ਡੀ.ਐਸ.ਪੀ ਆਕਾਸ਼ਦੀਪ ਸਿੰਘ ਔਲਖ, ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਪਿਤਾ ਬਲਦੇਵ ਸਿੰਘ ਖੰਗੂੜਾ, ਕਾਰਜਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਤੇ ਹੋਰ ਵੀ ਹਾਜ਼ਰ ਸਨ।

ਕੈਪਸ਼ਨ- ਨਸ਼ਿਆਂ ਖ਼ਿਲਾਫ਼ ਸਹੂੰ ਚੁੱਕਣ ਮੌਕੇ ਐਸ.ਡੀ.ਐਮ ਧੂਰੀ ਅਮਰੇਸ਼ਵਰ ਸਿੰਘ ਤੇ ਹੋਰ

Please Click here for Share This News

Leave a Reply

Your email address will not be published. Required fields are marked *