best platform for news and views

ਸਮਾਜਿਕ ਭਲਾਈ ਲਾਭਾਂ ਨੂੰ ਯਕੀਨੀ ਬਣਾਉਣ ਲਈ ਨਵੀਂ ਸਕੀਮ

Please Click here for Share This News

ਚੰਡੀਗੜ੍ਹ, ਸਤੰਬਰ 20- ਦਿਹਾਤੀ ਇਲਾਕਿਆਂ ਵਿੱਚ ਰਹਿਣ ਵਾਲੇ ਗਰੀਬਾਂ ਤੱਕ ਵੱਖ-ਵੱਖ ਭਲਾਈ ਪ੍ਰੋਗਰਾਮਾਂ ਦਾ ਲਾਭ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ.) ਨਾਂ ਦੀ ਨਵੀਂ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਇਹ ਸਕੀਮ ਅੰਤਯੋਦਿਆ ਦੇ ਸਿਧਾਂਤਾਂ ਦੀ ਤਰਜ ‘ਤੇ ਬਣਾਈ ਗਈ ਹੈ।
ਸਮਾਜਿਕ-ਆਰਥਿਕ ਵਿਕਾਸ ਸਕੀਮਾਂ ਦਾ ਲਾਭ ਸਭ ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਤੇ ਸੰਮਿਲਿਤ ਵਿਕਾਸ ਦੇ ਉਦੇਸ਼ ਲਈ ਇਹ ਸਕੀਮ ਸੂਬੇ ਦੇ ਦਿਹਾਤੀ ਇਲਾਕਿਆਂ ਵਿੱਚ ਲਾਗੂ ਕੀਤੀ ਜਾਵੇਗੀ ਜਿੱਥੇ ਉਨ੍ਹਾਂ ਗਰੀਬ ਪਰਿਵਾਰਾਂ ਦੀ ਸ਼ਨਾਖਤ ਕੀਤੀ ਜਾਵੇਗੀ ਜੋ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਤੋਂ ਵੰਚਿਤ ਹਨ।
ਇਸ ਸਕੀਮ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਸਮੁੱਚੇ ਵਿਕਾਸ ਦੇ ਉਦੇਸ਼ ਨੂੰ ਪ੍ਰਾਪਤ ਕਰਨਾ ਅਤੇ ਦਿਹਾਤੀ ਇਲਾਕਿਆਂ ਵਿੱਚ ਜੀਵਨ ਦੇ ਮਿਆਰ ਦੇ ਪੱਧਰ ‘ਚ ਸੁਧਾਰ ਲਿਆਉਣ ਲਈ ਸਮਾਜਿਕ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਹੈ। ਇਸ ਸਕੀਮ ਵਿੱਚ ਮੁੱਖ ਜ਼ੋਰ ਸਵੈ-ਸੇਵੀ ਸੰਸਥਾਵਾਂ, ਵੱਖ-ਵੱਖ ਸਿਵਲ ਸੋਸਾਇਟੀਆਂ, ਐਨ.ਆਰ.ਆਈਜ਼ ਅਤੇ ਸਮਾਜ ਲਈ ਵਚਨਬੱਧ ਹੋਰ ਵਿਅਕਤੀਆਂ ਨੂੰ ਦੱਬੇ-ਕੁਚਲੇ ਲੋਕਾਂ ਦੀ ਭਲਾਈ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਤ ਕਰਨ ‘ਤੇ ਦਿੱਤਾ ਜਾਵੇਗਾ।

Please Click here for Share This News

Leave a Reply

Your email address will not be published. Required fields are marked *