ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਭਰਪੂਰ ਸਵਾਗਤ ਕਰਦੇ ਹੋਏ ਸਮੂਹ ਸਿਆਸੀ ਪਾਰਟੀਆਂ ਦੇ ਵਰਕਰਾਂ ਅਤੇ ਲੀਡਰ ਸਾਹਿਬਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਾਰੇ ਇਨ•ਾਂ ਚੋਣਾਂ ਨੂੰ ਅਮਨ, ਆਪਸੀ ਸਦਭਾਵਨਾ ਅਤੇ ਰਵਾਇਤੀ ਪੰਜਾਬੀ ਭਾਈਚਾਰਕ ਸਾਂਝ ਦੇ ਮਾਹੌਲ ਵਿੱਚ ਨੇਪਰੇ ਚੜ•ਾਉਣ ਵਿੱਚ ਚੋਣ ਕਮਿਸ਼ਨ ਦੀ ਮਦਦ ਕਰਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਸ. ਬਾਦਲ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਹੀ ਅਮਨ, ਭਾਈਚਾਰਕ ਸਾਂਝ ਅਤੇ ਸਿਹਤਮੰਦਦਾਨਾ ਲੋਕਰਾਜੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਲਈ ਦੁਨੀਆਂ ਭਰ ਵਿੱਚ ਮਸ਼ਹੂਰ ਹਨ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਆਉਂਦੀਆਂ ਚੋਣਾਂ ਵਿੱਚ ਵੀ ਉਹ ਇਸੇ ਜਜ਼ਬੇ ਨੂੰ ਬਰਕਰਾਰ ਰੱਖਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿਆਸੀ ਮੱਤਭੇਦ ਹੋਣਾ ਜਾਂ ਉਨ•ਾਂ ਨੂੰ ਆਪਣੇ ਪੂਰੇ ਜ਼ੋਰ ਨਾਲ ਅਤੇ ਆਪੋ-ਆਪਣੇ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਹਰ ਇੱਕ ਵਿਅਕਤੀ ਅਤੇ ਪਾਰਟੀ ਦਾ ਬੁਨਿਆਦੀ ਹੱਕ ਹੈ ਅਤੇ ਪੰਜਾਬ ਸਰਕਾਰ ਇਸ ਹੱਕ ਦਾ ਪੂਰਾ ਸਤਿਕਾਰ ਕਰਦੀ ਹੋਈ ਇਨ•ਾਂ ਚੋਣਾਂ ਨੂੰ ਪੁਰ ਅਮਨ, ਨਿਰਪੱਖ ਅਤੇ ਆਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜ•ਨ ਲਈ ਵਚਨਬੱਧ ਹੈ।
ਸ. ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਵਾਲੇ ਦਿਨਾਂ ਵਿੱਚ ਆਦਰਸ਼ ਚੋਣ ਜ਼ਾਬਤੇ ਉਤੇ ਪੂਰੀ ਨੇਕ ਨੀਤੀ ਅਤੇ ਦ੍ਰਿੜਤਾ ਨਾਲ ਚੋਣ ਕਮਿਸ਼ਨ ਨਾਲ ਸਹਿਯੋਗ ਕਰੇਗੀ। ਸ. ਬਾਦਲ ਨੇ ਚੋਣਾਂ ਲੜ ਰਹੀਆਂ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਮੂਹ ਉਮੀਦਵਾਰਾਂ ਨੂੰ ਸ਼ੁਭ ਕਾਮਨਾਵਾਂ ਪੇਸ਼ ਕੀਤੀਆਂ ਹਨ।