best platform for news and views

ਸਰਕਾਰੀ ਕੰਨਿਆ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Please Click here for Share This News

ਮਾਛੀਵਾੜਾ ਸਾਹਿਬ, 9 ਮਈ (ਹਰਪ੍ਰੀਤ ਸਿੰਘ ਕੈਲੇ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਦੀਆਂ ਵਿਦਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਤੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਅੱਜ ਸਕੂਲ ਦੀ ਸੀ.ਐਮ.ਸੀ. ਅਤੇ ਸਮੂਲ ਸਟਾਫ਼ ਦੀ ਮੀਟਿੰਗ ਪਿੰ੍ਰਸੀਪਲ ਕਿਰਨਦੀਪ ਕੌਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਕੂਲ ਦੇ ਸ਼ਾਨਦਾਰ ਨਤੀਜੇ ਤੇ ਖੁਸ਼ੀ ਪ੍ਰਗਟ ਕੀਤੀ ਗਈ। ਇਸ ਮੌਕੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ।  ਸਕੂਲ ਦੀ ਵਿਦਿਅਰਥਣ ਰੂਬਲ ਕੌਰ ਨੇ 650 ਚੋਂ 609, ਰਮਨਜੋਤ ਕੌਰ ਨੇ 596 ਅਤੇ ਸ਼ਿਵਜੋਤ ਕੌਰ ਨੇ 586 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਮੇਟੀ ਦੇ ਚੇਅਰਮੈਨ ਸੁਰਿੰਦਰ ਕੁਮਾਰ, ਪ੍ਰਿੰਸੀਪਲ ਕਿਰਨਦੀਪ ਕੌਰ, ਹਰਜੀਤ ਸਿੰਘ, ਜਸਵਿੰਦਰ ਕੌਰ, ਸੰਗਤਾ ਦੁਆ, ਹਰਪੀਤ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ, ਇੰਦਰਜੀਤ ਕੌਰ, ਰਾਜੇਸ਼ ਕੁਮਾਰੀ, ਬਲਜੀਤ ਕੌਰ, ਕੰਚਨ, ਰੀਨਾ ਸ਼ਰਮਾ, ਜਸਵੀਰ ਕੌਰ, ਰੁਚੀ, ਪੂਨਮ ਸੂਦ, ਦਵਿੰਦਰ ਸਿੰਘ, ਗੁਰਮੀਤ ਸਿੰਘ, ਦੀਪਕ ਚੋਪੜਾ, ਤਰਲੋਕ ਸਿੰਘ, ਪ੍ਰਵੀਨ ਸ਼ਰਮਾ ਆਦਿ ਵੀ ਮੌਜੂਦ ਸਨ।


ਫੋਟੋ ਕੈਪਸ਼ਨ
ਮਾਛੀਵਾੜ ਸਕੂਲ : ਦਸਵੀਂ ਵਿਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਕਿਰਨਦੀਪ ਕੌਰ ਤੇ ਹੋਰ।

Please Click here for Share This News

Leave a Reply

Your email address will not be published. Required fields are marked *