ਮਾਛੀਵਾੜਾ ਸਾਹਿਬ, 31 ਮਈ (ਹਰਪ੍ਰੀਤ ਸਿੰਘ ਕੈਲੇ) – ਅੱਜ ਤੰਬਾਕੂ ਵਿਰੋਧੀ ਦਿਵਸ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ-2 ਵਿਚ ਵਿਦਿਆਰਥੀਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ਼ਾਮਿਲ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਸੰਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਹੋਰ ਬਿਮਾਰੀਆਂ ਹੁੰਦੀਆਂ ਹਨ ਉਥੇ ਮੂੰਹ ਦੇ ਕੈਂਸਰ ਹੋਣ ਦਾ ਖ਼ਤਰਾ ਵੀ ਹੁੰਦਾ ਹੈ। ਉਨ•ਾਂ ਬੱਚਿਆਂ ਨੂੰ ਪ੍ਰੇਰਿਤ ਕੀਤਾ ਕਿ ਜੇਕਰ ਉਨਾਂ ਦੇ ਆਲੇ ਦੁਆਲੇ ਜਾਂ ਰਿਸ਼ਤੇਦਾਰੀ ਵਿਚ ਕੋਈ ਤੰਬਾਕੂ ਦਾ ਸੇਵਨ ਕਰਦਾ ਹੈ ਤਾਂ ਉਸਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ। ਇਸ ਮੌਕੇ ਮੈਡਮ ਸੀਮਾ ਦੇਵੀ ਨੇ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਹੁੰ ਚੁੱਕ ਕੇ ਪ੍ਰਣ ਲਿਆ ਕਿ ਉਹ ਸਾਰੀ ਉਮਰ ਤੰਬਾਕੂ ਤੋਂ ਦੂਰ ਰਹਿਣਗੇ। ਇਸ ਮੌਕੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਲਖਵਿੰਦਰ ਸਿੰਘ ਗਰੇਵਾਲ, ਮੈਡਮ ਮਨਪ੍ਰੀਤ ਕੌਰ, ਨਵਦੀਪ ਕੌਰ, ਵਰਿੰਦਰ ਕੌਰ, ਕਮਲਪ੍ਰੀਤ ਕੌਰ, ਹਰਦੀਪ ਕੌਰ ਤੇ ਪਰਮਜੀਤ ਕੌਰ ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ
ਮਾਛੀਵਾੜਾ ਸਕੂਲ : ਸਰਕਾਰੀ ਪ੍ਰਾਇਮਰੀ ਸਕੂਲ – 2 ‘ਚ ਤੰਬਾਕੂ ਵਿਰੋਧੀ ਪੇਟਿੰਗ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ।