best platform for news and views

‘ਸਵੱਛਤਾ ਹੀ ਸੇਵਾ’ ਪੰਦਰਵਾੜਾ ਮੁਹਿੰਮ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸ਼ੁਰੂਆਤ

Please Click here for Share This News

ਬਰਨਾਲਾ, 16 ਸਤੰਬਰ (ਰਾਕੇਸ਼ ਗੋਇਲ) – ਸਵੱਛਤੰਦਰੁਸਤ ਅਤੇ ਨਵੇਂ ਭਾਰਤ ਦੇ ਨਿਰਮਾਣ ਲਈ ਹਰੇਕ ਵਿਅਕਤੀ ਨੂੰ ਦ੍ਰਿੜ ਸੰਕਲਪ ਲੈ ਕੇ ਸਵੱਛਤਾ ਹੀ ਸੇਵਾ‘ ਮੁਹਿੰਮ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਸਵੱਛਤਾ ਹੀ ਸੇਵਾ‘ ਮੁਹਿੰਮ ਦਾ ਆਗਾਜ਼ ਕਰਦਿਆਂ ਸਮੂਹ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਫ਼ ਸਫ਼ਾਈ ਰੱਖਣ ਦਾ ਪ੍ਰਣ ਦਿਵਾਉਣ ਮੌਕੇ ਕੀਤਾ। ਸ਼੍ਰੀ ਥੋਰੀ ਨੇ ਕਿਹਾ ਕਿ 15 ਦਿਨ ਲਗਾਤਾਰ ਚੱਲਣ ਵਾਲੇ ਇਸ ਸਵੱਛਤਾ ਅਭਿਆਨ ਵਿੱਚ ਹਰੇਕ ਅਧਿਕਾਰੀ ਤੇ ਕਰਮਚਾਰੀ ਨੂੰ ਆਪਣਾ ਸਹਿਯੋਗ ਦੇਣ ਤਾਂ ਜੋ ਜ਼ਿਲ੍ਹਾ ਬਰਨਾਲਾ ਨੂੰ ਸਵੱਛ ਅਤੇ ਸੁੰਦਰ ਬਣਾਇਆ ਜਾ ਸਕੇ।

ਸ਼੍ਰੀ ਥੋਰੀ ਨੇ ਕਿਹਾ ਕਿ ਸਵੱਛਤਾ ਹੀ ਸੇਵਾ‘ ਮੁਹਿੰਮ ਨੂੰ ਪੰਦਰਵਾੜੇ ਤੱਕ ਸੀਮਤ ਨਾ ਰੱਖਦਿਆਂ ਹਮੇਸ਼ਾ ਜਾਰੀ ਰੱਖਣ ਦੀ ਲੋੜ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸ਼ਹਿਰ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਵੱਛਤਾ ਨੂੰ ਲੈ ਕੇ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਲੈਜੇਂਡ ਆਰਟਸ ਗਰੁੱਪ ਦੇ ਮੈਂਬਰਾਂ ਵੱਲੋਂ ਨੁੱਕੜ ਨਾਟਕ ਦੇ ਜਰੀਏ ਮੌਜੂਦ ਅਧਿਕਾਰੀਆਂ/ਕਰਮਚਾਰੀਆਂ ਸਮੇਤ ਆਮ ਲੋਕਾਂ ਨੂੰ ਵਾਤਾਵਰਣ ਸਵੱਛ ਰੱਖਣ ਲਈ ਜਾਗਰੂਕ ਕੀਤਾ ਗਿਆ।

ਇਸ ਮੌਕੇ ਸ਼੍ਰੀ ਥੋਰੀ ਵੱਲੋਂ ਸਵੱਛਤਾ ਹੀ ਸੇਵਾ‘ ਮੁਹਿੰਮ ਤਹਿਤ 

 

ਪ੍ਰਚਾਰ ਵੈਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼੍ਰੀ ਥੋਰੀ ਨੇ ਕਿਹਾ ਕਿ ਹਰੇਕ ਵਰਗ ਦੇ ਲੋਕਾਂ ਅੰਦਰ ਸਫ਼ਾਈ ਰੱਖਣ ਲਈ ਸਮਰਪਣ ਭਾਵਨਾ ਹੋਣਾ ਜਰੂਰੀ ਹੈ ਅਤੇ ਸਾਫ਼ ਸੁਥਰੇ ਮਾਹੌਲ ਨੂੰ ਜਿੰਦਗੀ ਦਾ ਹਿੱਸਾ ਬਣਾਉਣ ਵੱਲ ਜੋਰ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਦੇ ਬਾਹਰ ਕੂੜਾ ਜਾਂ ਹੋਰ ਕੋਈ ਵੀ ਗੰਦਗੀ ਫੈਲਾਉਣ ਵਾਲੀ ਵਸਤੂ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘਾਹ,  ਪੋਦਿਆਂ ਦੇ ਪੱਤਿਆ ਵਗੈਰਾ ਨੂੰ ਬਿਲਕੁੱਲ ਵੀ ਅੱਗ ਨਾ ਲਾ ਕੇ ਟੋਇਆ ਪੁੱਟ ਕੇ ਦਬਾਉਣਾ ਚਾਹੀਦਾ ਹੈ ਜਿਸ ਨਾਲ ਵਾਤਾਵਰਣ ਵੀ ਦੂਸ਼ਿਤ ਨਹੀ ਹੋਵਗਾ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਗੰਦਗੀ ਤੋਂ ਵੀ ਨਿਜਾਤ ਮਿਲੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਮਨਕੰਵਲ ਸਿੰਘ ਚਹਿਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਹਿੰਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਮੈਡਮ ਸ਼ਾਇਰੀ ਮਲਹੋਤਰਾ, ਜਿਲ੍ਹਾ ਮਾਲ ਅਫਸਰ ਗਗਨਦੀਪ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਜ਼ਿਲ੍ਹਾ ਪ੍ਰਧਾਨ ਕਾਂਗਰਸ ਮੱਖਣ ਸ਼ਰਮਾ, ਗੁਰਜੀਤ ਸਿੰਘ ਬਰਾੜ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਆਦਿ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਐਮ.ਸੀ. ਸਮੇਤ ਸਫਾਈ ਸੇਵਕ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ

Please Click here for Share This News

Leave a Reply

Your email address will not be published. Required fields are marked *