best platform for news and views

ਸਹਿਕਾਰਤਾ ਵਿਭਾਗ ਦੀ ਕਿਸਾਨਾਂ ਨੂੰ ਘਰ ਬੈਠੇ, ਉਧਾਰ ਤੇ ਵਧੀਆ ਕੁਆਲਟੀ ਦਾ ਤੇਲ ਮੁਹੱਈਆ ਕਰਨ ਦੀ ਪਹਿਲ

Please Click here for Share This News

ਚੰਡੀਗੜ•, 29 ਮਈ
ਸਹਿਕਾਰੀ ਅਦਾਰਿਆਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਨੂੰ ਉਨ•ਾਂ ਦੇ ਘਰਾਂ ਕੋਲ ਹੀ ਵਧੀਆ ਕੁਆਲਟੀ ਵਾਲਾ ਤੇਲ ਉਧਾਰ ਦੇਣ ਦੀ ਪਹਿਲ ਕਰਦਿਆਂ ਅੱਜ ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਕੀਤਾ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਕੀਤੇ ਇਸ ਸਮਝੌਤੇ ਨਾਲ ਸਹਿਕਾਰੀ ਅਦਾਰਿਆਂ ਦੀਆਂ ਖਾਲੀ ਪਈਆਂ ਜ਼ਮੀਨਾਂ ਉਪਰ ਇੰਡੀਅਨ ਆਇਲ ਆਪਣੇ ਰਿਟੇਲ ਆਊਟਲੈਟ (ਪੰਪ) ਖੋਲੇ•ਗਾ।
ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਬੋਲਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਸਿੱਧਾ ਫਾਇਦਾ ਦੇਣ ਲਈ ਸਹਿਕਾਰਤਾ ਵਿਭਾਗ ਅਧੀਨ ਆਉਂਦੇ ਸਹਿਕਾਰੀ ਅਦਾਰਿਆਂ ਮਾਰਕਫੈਡ, ਮਿਲਕਫੈਡ, ਸ਼ੂਗਰਫੈਡ ਅਤੇ ਪੇਂਡੂ ਖੇਤੀਬਾੜੀ ਸੁਸਾਇਟੀਆਂ ਦੀਆਂ ਖਾਲੀ ਪਈਆਂ ਜ਼ਮੀਨਾਂ ਉਤੇ ਇਹ ਪੰਪ ਖੋਲ•ੇ ਜਾਣਗੇ। ਇਸ ਨਾਲ ਜਿੱਥੇ ਜ਼ਮੀਨਾਂ ਦੀ ਸੁਚੱਜੀ ਵਰਤੋਂ ਹੋਵੇਗੀ ਉਥੇ ਸਹਿਕਾਰੀ ਅਦਾਰਿਆਂ ਨੂੰ ਵਿੱਤੀ ਲਾਭ ਹੋਵੇਗਾ ਅਤੇ ਰੋਜ਼ਗਾਰ ਦੇ ਵਾਧੂ ਮੌਕੇ ਪੈਦਾ ਹੋਣਗੇ। ਉਨ•ਾਂ ਕਿਹਾ ਕਿ ਸਹਿਕਾਰਤਾ ਵਿਭਾਗ ਦੀ ਇਸ ਪਹਿਲ ਨਾਲ ਕਿਸਾਨਾਂ ਨੂੰ ਉਧਾਰ ਡੀਜ਼ਲ ਅਤੇ ਪੈਟਰੋਲ ਦੀ ਸਪਲਾਈ ਕੀਤੀ ਜਾਵੇਗੀ ਜਿਸ ਦੀ ਅਦਾਇਗੀ ਕਿਸਾਨਾਂ ਵੱਲੋਂ ਫਸਲ ਆਉਣ ਤੋਂ ਬਾਅਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਤੇਲ ਪਵਾਉਣ ਲਈ ਦੂਰ ਵੀ ਨਹੀਂ ਜਾਣਾ ਪਵੇਗਾ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਇਨ•ਾਂ ਰਿਟੇਲ ਆਊਟਲੈਟਸ ਦੀ ਸਥਾਪਨਾ ਲਈ ਪੂੰਜੀ ਦਾ ਨਿਵੇਸ਼ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਹੀ ਕੀਤਾ ਜਾਵੇਗਾ ਜਦੋਂ ਕਿ ਜ਼ਮੀਨ ਸਹਿਕਾਰਤਾ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ•ਾਂ ਦੱਸਿਆ ਕਿ  ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਸਥਾਨਾਂ ਦੀ ਯੋਗਤਾ ਅਨੁਸਾਰ ਇਨ••ਾਂ ਵਿੱਚ ਮਾਰਕਫੈਡ, ਮਿਲਕਫੈਡ ਅਤੇ ਸ਼ੂਗਰਫੈੱਡ ਦੇ ਉਤਪਾਦਾਂ ਦੀ ਵਿਕਰੀ ਲਈ ਡਿਪਾਰਟਮੈਂਟਲ ਸਟੋਰ ਅਤੇ ਫੂਡ ਕੋਰਟ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਜਿਸ ਨਾਲ ਨਾ ਕੇਵਲ ਸਹਿਕਾਰੀ ਅਦਾਰਿਆਂ ਨੂੰ ਵਿੱਤੀ ਫਾਇਦਾ ਹੋਵੇਗਾ ਸਗੋਂ ਆਮ ਜਨਤਾ ਨੂੰ ਵੀ ਸਸਤੇ ਅਤੇ ਵਧੀਆ ਸਤਰ ਦੇ ਉਤਪਾਦ ਉਪਲੱਬਧ ਹੋਣਗੇ। ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਾਕਾਰਾਂ ਨੂੰ ਖੰਡ ਮਿੱਲਾਂ ਵਿੱਚ ਹੀ ਉਧਾਰ ਡੀਜ਼ਲ ਤੇ ਪੈਟਰੋਲ ਦੀ ਸਪਲਾਈ ਕੀਤੀ ਜਾਵੇਗੀ ਅਤੇ ਇਸਦੀ ਕੀਮਤ ਗੰਨੇ ਦੀ ਕੀਮਤ ਦੀ ਅਦਾਇਗੀ ਵਿੱਚ ਐਡਜਸਟ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਜੇਲ• ਵਿਭਾਗ ਵੀ ਜੂਨ ਦੇ ਪਹਿਲੇ ਹਫਤੇ ਐਮ.ਓ.ਯੂ. ਕਰਨ ਜਾ ਰਿਹਾ ਹੈ।
ਵਧੀਕ ਮੁੱਖ ਸਕੱਤਰ (ਸਹਿਕਾਰਤਾ) ਸ੍ਰੀ ਵਿਸਵਾਜੀਤ ਖੰਨਾ ਨੇ ਬੋਲਦਿਆਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਨੂੰ ਸਿੱਧਾ ਫਾਇਦਾ ਪੁੱਜੇਗਾ ਉਥੇ ਸਹਿਕਾਰੀ ਸੁਸਾਇਟੀਆਂ ਵੀ ਆਰਥਿਕ ਤੌਰ ‘ਤੇ ਆਤਮ ਨਿਰਭਰ ਹੋਣਗੀਆਂ। ਉਨ•ਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਪੰਜਾਬ ਵਿੱਚ 15 ਥਾਵਾਂ ਉਤੇ ਇਹ ਆਊਟਲੈਟ ਖੋਲ•ੇ ਜਾ ਰਹੇ ਹਨ ਅਤੇ ਵਿਭਾਗ ਦਾ ਟੀਚਾ ਆਉਣ ਵਾਲੇ ਸਮੇਂ ਵਿੱਚ ਸਾਰੀਆਂ ਸੁਸਾਇਟੀਆਂ ਨੂੰ ਵੀ ਕਵਰ ਕਰਨ ਦਾ ਹੋਵੇਗਾ। ਉਨ•ਾਂ ਕਿਹਾ ਕਿ ਇਸ ਨਾਲ ਰੋਜ਼ਗਾਰ ਦੇ ਸਿੱਧੇ ਤੇ ਅਸਿੱਧੇ ਮੌਕੇ ਵੀ ਪੈਦਾ ਹੋਣਗੇ।
ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀ ਸੁਜਾਏ ਚੌਧਰੀ ਨੇ ਸਹਿਕਾਰਤਾ ਵਿਭਾਗ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਲਈ ਨਿਵੇਕਲੀ ਪਹਿਲ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਉਨ•ਾਂ ਵਿਸ਼ਵਾਸ ਦਿਵਾਇਆ ਕਿ ਇੰਡੀਅਨ ਆਇਲ ਵੱਲੋਂ ਇਸ ਪ੍ਰਾਜੈਕਟ ਨੂੰ ਸਫਲ ਬਣਾਉਣ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਆਊਟਲੈਟ ਕਿਸਾਨਾਂ ਲਈ ਕਿਸਾਨ ਸੇਵਾ ਕੇਂਦਰ ਦਾ ਕੰਮ ਕਰਨਗੇ ਜਿੱਥੇ ਖਾਦ, ਬੀਜ, ਖੇਤੀਬਾੜੀ ਮਸ਼ੀਨਰੀ ਵੀ ਮਿਲੇਗੀ।
ਸਹਿਕਾਰਤਾ ਮੰਤਰੀ ਸ. ਰੰਧਾਵਾ ਤੇ ਵਧੀਕ ਮੁੱਖ ਸਕੱਤਰ ਸ੍ਰੀ ਖੰਨਾ ਅਤੇ ਸ੍ਰੀ ਚੌਧਰੀ ਦੀ ਹਾਜ਼ਰੀ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ ਅਤੇ ਇੰਡੀਅਨ ਆਇਲ ਵੱਲੋਂ ਜਨਰਲ ਮੈਨੇਜਰ (ਰਿਟੇਲ ਸੇਲਜ) ਸ੍ਰੀ ਅਮਰਿੰਦਰਾ ਕੁਮਾਰ ਨੇ ਐਮ.ਓ.ਯੂ. ਉਪਰ ਦਸਤਖਤ ਕੀਤੇ। ਇਸ ਮੌਕੇ ਪ੍ਰਾਜੈਕਟ ਦੇ ਨੋਡਲ ਅਫਸਰ ਅਤੇ ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ, ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ, ਮਿਲਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਕਮਲਦੀਪ ਸਿੰਘ ਸੰਘਾ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਡਾ.ਐਸ.ਕੇ.ਬਾਤਿਸ਼, ਇੰਡੀਅਨ ਆਇਲ ਦੇ ਡਿਪਟੀ ਜਨਰਲ ਮੈਨੇਜਰ (ਰਿਟੇਲ ਸੇਲਜ) ਤਹਿਸੀਨ ਰਿਆਜ਼, ਸ਼ੂਗਰਫੈਡ ਤੋਂ ਸ੍ਰੀ ਕੰਵਲਜੀਤ ਸਿੰਘ ਤੇ ਸ੍ਰੀ ਹਰਬਖ਼ਸ਼ ਸਿੰਘ ਅਤੇ ਮਾਰਕਫੈਡ ਤੋਂ ਸ੍ਰੀ ਬਾਲ ਮੁਕੰਦ ਸ਼ਰਮਾ ਵੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *