ਸੁਨਾਮ (ਸੰਗਰੂਰ)
ਭਾਰਤ ਦੀ ਅਜ਼ਾਦੀ ਵਿੱਚ ਲਾਮਿਸਾਲ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀਆਂ ਇਤਿਹਾਸਕ ਯਾਦਗਾਰਾਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਗਏ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਆਪਣੇ ਸ਼ਹੀਦਾਂ ਨੂੰ ਯਾਦ ਰੱਖ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਯਾਦਗਾਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਨੂੰ ਸਦੀਵੀਂ ਬਣਾਉਣ ਲਈ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ 4 ਏਕੜ ਥਾਂ ਖਰੀਦ ਕੇ ਪਹਿਲੇ ਪੜ•ਾਅ ਵੱਜੋਂ 10 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਸ਼ਹੀਦੀ ਯਾਦਗਾਰ ਲਗਭਗ ਇਕ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗੀ। ਉਨ•ਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਹਰ ਧਰਮ ਨੂੰ ਸਤਿਕਾਰ ਦਿੰਦੇ ਹੋਏ ਮਹਾਨ ਸ਼ਹੀਦਾਂ ਦੀਆਂ ਯਾਦਗਾਰਾਂ ਬਣਵਾਈਆ ਗਈਆਂ ਹਨ ਤਾਂ ਜੋ ਨੌਜਵਾਨ ਪੀੜ•ੀ ਨੂੰ ਆਪਣੇ ਮਹਾਨ ਵਿਰਸੇ ਨਾਲ ਜੋੜਿਆ ਜਾ ਸਕੇ। ਉਨ•ਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਨਾਲ ਜੁੜੇ ਹਰ ਸਮਾਨ ਨੂੰ ਇਸ ਯਾਦਗਾਰ ਦਾ ਹਿੱਸਾ ਬਣਾਇਆ ਜਾਵੇਗਾ।
ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਨੋਟਬੰਦੀ ਦਾ ਲਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸਦੇ ਨਾਲ ਆਉਣ ਵਾਲੇ ਸਮੇ ਵਿੱਚ ਭ੍ਰਿਸ਼ਟਾਚਾਰ ਨੂੰ ਵੱਡੀ ਪੱਧਰ ਤੇ ਨਕੇਲ ਪਵੇਗੀ ਅਤੇ ਗਰੀਬ ਅਤੇ ਅਮੀਰ ਦਾ ਪਾੜਾ ਬਿਲਕੁੱਲ ਖ਼ਤਮ ਹੋ ਜਾਵੇਗਾ। ਉਨ•ਾਂ ਇਕ ਹੋਰ ਸਵਾਲ ਦੇ ਜਵਾਬ ‘ਚ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਦੇ ਵਿਕਾਸ ਕਾਰਜ਼ਾਂ ਅਤੇ ਨੀਤੀਆਂ ਤੋਂ ਪੂਰੀ ਤਰ•ਾਂ ਸੰਤੁਸ਼ਟ ਹਨ ਅਤੇ ਸੂਬੇ ਅੰਦਰ ਤੀਜੀ ਵਾਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ•ਾ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀਆਂ ਚਾਲਾਂ ਵਿੱਚ ਨਹੀ ਫਸਣਗੇ ਕਿਉਂਕਿ ਇਹਨਾਂ ਦੋਵੇਂ ਪਾਰਟੀਆਂ ਕੋਲ ਝੂਠ ਅਤੇ ਲਾਰਿਆਂ ਤੋਂ ਸਿਵਾਏ ਕੁੱਝ ਨਹੀ ਹੋਣਾ।
ਇਸ ਤੋਂ ਪਹਿਲਾ ਵਿੱਤ ਅਤੇ ਯੋਜਨਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਦੇ ਲਏ ਸੁਪਨੇ ਤਹਿਤ ਅੱਜ ਸੁਨਾਮ ਦੀ ਪਵਿੱਤਰ ਧਰਤੀ ‘ਤੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਸਥਾਪਤ ਕਰਨ ਦਾ ਮੁੱਢਲਾ ਉਪਰਾਲਾ ਕਰਨ ਲਈ ਇਲਾਕੇ ਦੇ ਲੋਕ ਸਰਕਾਰ ਦੇ ਰਿਣੀ ਰਹਿਣਗੇ। ਉਨ•ਾਂ ਕਿਹਾ ਕਿ ਇਸ ਯਾਦਗਾਰ ਵਿੱਚ ਸ਼ਹੀਦੀ ਸਮਾਰਕ, ਆਡੀਟੋਰੀਅਮ, ਅਧਿਐਨ ਕੇਂਦਰ ਅਤੇ ਲਾਇਬ੍ਰੇਰੀ ਦਾ ਕੰਮ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ ਅਤੇ ਸਾਰੇ ਪ੍ਰੋਜੈਕਟ ਨੂੰ ਇਕ ਸਾਲ ਦੇ ਅੰਦਰ ਅੰਦਰ ਹਰ ਹੀਲੇ ਮੁਕੰਮਲ ਕਰ ਲਿਆ ਜਾਵੇਗਾ।
ਉਨ•ਾਂ ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਵਿਦੇਸ਼ਾਂ ਵਿੱਚ ਪਏ ਸਮਾਨ ਨੂੰ ਇਸ ਯਾਦਗਾਰ ਵਿੱਚ ਲਿਆਉਣ ਲਈ ਸਾਰਥਕ ਉਪਰਾਲੇ ਕੀਤੇ ਜਾਣਗੇ। ਉਨ•ਾ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰੂ ਕਦੇ ਭੁਲਾਇਆ ਨਹੀ ਜਾ ਸਕਦਾ। ਸਮਾਗਮ ਦੌਰਾਨ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਕੈਬਨਿਟ ਮੰਤਰੀ ਸ. ਪਰਮਿੰਦਰ ੰਿਸਘ ਢੀਂਡਸਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਵਿਧਾਇਕ ਗੋਬਿੰਦ ਸਿੰਘ ਲੌਂਗੋਵਾਲ, ਵਾਈਸ ਚੇਅਰਮੈਨ ਪੀ.ਆਰ.ਟੀ.ਸੀ. ਵਿਨਰਜੀਤ ਸਿੰਘ ਗੋਲਡੀ, ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇਜਾ ਸਿੰਘ ਕਮਾਲਪੁਰ, ਪ੍ਰਧਾਨ ਨਗਰ ਕੌਸ਼ਲ ਬਘੀਰਥ ਰਾਏ ਨੇ ਸਮਾਰੋਹ ਨੂੰ ਸੰਬੋਧਨ ਕੀਤਾ।
ਇਸ ਮੌਕੇ ਵਾਈਸ ਚੇਅਰਮੈਨ ਮੰਡੀ ਬੋਰਡ ਪੰਜਾਬ ਰਵਿੰਦਰ ਸਿੰਘ ਚੀਮਾ, ਚੇਅਰਮੇਨ ਜ਼ਿਲ•ਾ ਪਰਿਸ਼ਦ ਸਤਿਗੁਰ ਸਿੰਘ ਨਮੌਲ, ਮੋਨਿਕਾ ਗੋਇਲ, ਪਰਮਜੀਤ ਕੌਰ ਵਿਰਕ, ਸੁਨੀਤਾ ਸ਼ਰਮਾ, ਮਨਿੰਦਰ ਸਿੰਘ ਲਖਮੀਰਵਾਲਾ, ਲਾਜਪਤ ਰਾਏ ਜ਼ਿਲ•ਾ ਪ੍ਰਧਾਨ ਭਾਜਪਾ, ਵਿਨੋਦ ਗੁਪਤਾ ਸੀਨੀਅਰ ਆਗੂ ਭਾਜਪਾ, ਈਸ਼ਵਰ ਮੀਤ ਸਿੰਘ ਮਿੱਠੂ, ਜਗਸੀਰ ਸਿੰਘ, ਗੁਲਜ਼ਾਰ ਸਿੰਘ ਜਵੰਧਾ, ਡਿਪਟੀ ਕਮਿਸ਼ਨਰ ਜਸਕਿਰਨ ਸਿੰਘ, ਐਸ.ਐਸ.ਪੀ. ਇੰਦਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਡੀ.ਐਮ. ਰਾਜਦੀਪ ਸਿੰਘ ਬਰਾੜ ਅਤੇ ਹੋਰ ਅਕਾਲੀ ਭਾਜਪਾ ਆਗੂ ਅਤੇ ਅਧਿਕਾਰੀ ਮੌਜੂਦ ਸਨ।