ਬਰੈਂਪਟਨ : ਸਾਈਂ ਮੀਆਂ ਮੀਰ ਫਾਊਂਡੇਸ਼ਨ ਕੈਨੇਡਾ ਚੈਪਟਰ ਵਲੋਂ 23 ਜੂਨ ਦਿਨ ਐਤਵਾਰ ਨੂੰ ਸੈਂਚੁਰੀ ਗਾਰਡਨ ਰੀਕਰੇਸ਼ਨ ਸੈਂਟਰ ਵਿਖੇ ਉਦਘਾਟਨੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਫਾਊਂਡੇਸ਼ਨ ਦੀ ਪ੍ਰਧਾਨ ਸੁੰਦਰਪਾਲ ਰਾਜਾਸਾਂਸੀ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਸਮਾਜ ਸੇਵਾ ਦੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਉਦਘਾਟਨੀ ਸਮਾਗਮ ਵਿਚ ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਵਿਸ਼ੇਸ਼ ਤੌਰ ‘ਤੇ ਭਾਗ ਲੈਣਗੇ। ਇਸ ਤੋਂ ਇਲਾਵਾ ਟੋਰਾਂਟੋ ਏਰੀਏ ਦੀਆਂ ਵੱਖ ਵੱਖ ਧਾਰਮਿਕ, ਸਮਾਜ ਸੇਵੀ ਅਤੇ ਸਾਹਿਤਕ ਸੰਸਥਾਵਾਂ ਦੇ ਨੁਮਾਇੰਦੇ ਵੀ ਭਾਗ ਲੈਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਸੰਸਥਾ ਦਾ ਹੋਰ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਵੱਖ ਵੱਖ ਸਖ਼ਸ਼ੀਅਤਾਂ ਨੂੰ ਸ਼ਾਮਲ ਕਰਕੇ ਸਮਾਜ ਸੇਵਾ ਦੇ ਖੇਤਰ ਵਿਚ ਪੰਜਾਬੀ ਸਮਾਜ ਨੂੰ ਹੋਰ ਉੱਚਾ ਚੁੱਕਣ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।