best platform for news and views

ਸਾਬਤ-ਸੂਰਤ ਖਿਡਾਰੀਆਂ ਲਈ ਪਹਿਲਾ ਸਿੱਖ ਫੁੱਟਬਾਲ ਕੱਪ ਹੁਣ 30 ਜਨਵਰੀ ਤੋਂ

Please Click here for Share This News

ਚੰਡੀਗੜ 21 ਨਵੰਬਰ : ਖਾਲਸਾ ਫੁੱਟਬਾਲ ਕਲੱਬ ਵੱਲੋਂ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਅਤੇ ਚੰਡੀਗੜ ਵਿੱਚ 23 ਨਵੰਬਰ ਤੋਂ 7 ਦਸੰਬਰ ਤੱਕ ਹੋਣ ਵਾਲਾ ਸਿੱਖ ਫੁੱਟਬਾਲ ਕੱਪ’ ਹੁਣ 30 ਜਨਵਰੀ ਤੋਂ 8 ਫਰਵਰੀ ਤੱਕ ਪੰਜਾਬ ਤੇ ਚੰਡੀਗੜ ਦੇ ਵੱਖ-ਵੱਖ ਖੇਡ ਸਟੇਡੀਅਮਾਂ ਵਿੱਚ ਹੋਵੇਗਾ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲਸਟੇਟ ਐਵਾਰਡੀਨੇ ਦੱਸਿਆ ਕਿ ਸਾਬਤ-ਸੂਰਤ ਖਿਡਾਰੀਆਂ ਲਈ ਕਰਵਾਇਆ ਜਾ ਰਿਹਾ ਇਹ ਫੁੱਟਬਾਲ ਟੂਰਨਾਮੈਂਟ ਪਹਿਲਾਂ 23 ਨਵੰਬਰ ਤੋਂ 7 ਦਸੰਬਰ ਤੱਕ ਆਯੋਜਿਤ ਕੀਤਾ ਜਾਣਾ ਸੀ ਪਰ ਪਰ ਇਨਾਂ ਦਿਨਾਂ ਵਿੱਚ ਹੋਣ ਵਾਲੇ ਵੱਖ-ਵੱਖ ਟੂਰਨਾਮੈਂਟਾਂ ਅਤੇ ਹੋਰ ਨਾ ਟਾਲੇ ਜਾ ਸਕਣ ਵਾਲੇ ਰੁਝੇਵਿਆਂ ਨੂੰ ਦੇਖਦਿਆਂ ਹੁਣ ਇਹ ਪਹਿਲਾ ਸਿੱਖ ਫੁੱਟਬਾਲ ਕੱਪ 30 ਜਨਵਰੀ ਤੋਂ ਸ਼ੁਰੂ ਹੋਵੇਗਾ।

ਉਨਾਂ ਦੱਸਿਆ ਕਿ ਪੰਜਾਬ ਫੁੱਟਬਾਲ ਐਸੋਸੀਏਸ਼ਨ ਨਾਲ ਰਜਿਸਟਰਡ ਖਾਲਸਾ ਐਫਸੀ ਵੱਲੋਂ ਫੀਫਾ ਦੇ ਨਿਯਮਾਂ ਤਹਿਤ ਨਾਕ-ਆਊਟ ਵਿਧੀ ਦੇ ਅਧਾਰ ਤੇ ਹੋਣ ਵਾਲੇ ਇਸ ਅੰਤਰ-ਜ਼ਿਲਾ ਟੂਰਨਾਮੈਂਟ ਵਿੱਚ 14 ਸਾਲ ਤੋਂ 21 ਸਾਲ ਤੱਕ ਦੀ ਉਮਰ ਦੇ ਸਾਬਤ-ਸੁਰਤ ਖਿਡਾਰੀ ਭਾਗ ਲੈਣਗੇ। ਉਨਾਂ ਦੱਸਿਆ ਕਿ ਇਸ ਸਿੱਖ ਫੁੱਟਬਾਲ ਕੱਪ ਵਿੱਚ ਖੇਡਣ ਵਾਲੀਆਂ ਚੰਡੀਗੜ ਸਮੇਤ ਪੰਜਾਬ ਦੇ ਸਾਰੇ ਜ਼ਿਲਿਆਂ ਦੀਆਂ ਕੇਸਾਧਾਰੀ ਟੀਮਾਂ ਨੂੰ ਖੇਡ ਕਿੱਟਾਂਜਰਸੀ ਅਤੇ ਟਰੈਕ ਸੂਟ ਦਿੱਤਾ ਜਾਵੇਗਾ। ਜੇਤੂ ਟੀਮ ਨੂੰ 5 ਲੱਖ ਰੁਪਏ ਅਤੇ ਉਪ-ਜੇਤੂ ਨੂੰ 3 ਲੱਖ ਰੁਪਏ ਦੇ ਨਕਦ ਪੁਰਸਕਾਰ ਤੋਂ ਇਲਾਵਾ ਦੋਵਾਂ ਟੀਮਾਂ ਦੇ ਕੋਚਾਂ ਨੂੰ ਕ੍ਰਮਵਾਰ 51,000 ਅਤੇ 31,000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਤ ਕੀਤਾ ਜਾਵੇਗਾ।

ਫੁੱਟਬਾਲ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਖਾਲਸਾ ਐਫਸੀ ਵੱਲੋਂ ਨਵੰਬਰ ਦੌਰਾਨ ਪੰਜਾਬ ਦੇ ਸਾਰੇ 22 ਜ਼ਿਲਿਆਂ ਸਮੇਤ ਚੰਡੀਗੜ ਦੀ ਸਾਬਤ-ਸੂਰਤ ਟੀਮ ਲਈ ਚੋਣ ਟਰਾਇਲ ਮੁਕੰਮਲ ਹੋ ਚੁੱਕੇ ਹਨ ਜਿੰਨਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦਾ ਜੋਸ਼ ਅਤੇ ਉਤਸ਼ਾਹ ਉਮੀਦ ਨਾਲੋਂ ਕਿਤੇ ਜ਼ਿਆਦਾ ਸੀ। ਉਨਾਂ ਖੁਲਾਸਾ ਕੀਤਾ ਕਿ ਚੰਡੀਗੜ ਅਤੇ ਪੰਜਾਬ ਦੇ 23 ਵੱਖ-ਵੱਖ ਫੁੱਟਬਾਲ ਸਟੇਡੀਅਮਾਂ ਵਿੱਚ ਸਿੱਖ ਫੁੱਟਬਾਲ ਕੱਪ ਲਈ ਕਰਵਾਏ ਟੀਮਾਂ ਦੇ ਚੋਣ ਟਰਾਇਲਾਂ ਮੌਕੇ 2200 ਤੋਂ ਵੱਧ ਸਾਬਤ-ਸੂਰਤ ਫੁੱਟਬਾਲਰਾਂ ਨੇ ਹਿੱਸਾ ਲਿਆ।

ਖਾਲਸਾ ਐਫਸੀ ਦੇ ਪ੍ਰਧਾਨ ਗਰੇਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਸਟੇਡੀਅਮਾਂ ਵਿੱਚ ਹੋਣ ਵਾਲੇ ਸਾਰੇ ਫੁੱਟਬਾਲ ਮੈਚਾਂ ਦੌਰਾਨ ਸਿੱਖ ਜੰਗਜੂ ਕਲਾ ਗੱਤਕੇ ਦੀ ਪ੍ਰਦਰਸ਼ਨੀ ਵੀ ਹੋਵੇਗੀ। ਗਰੇਵਾਲ ਨੇ ਭਵਿੱਖਤ ਯੋਜਨਾਵਾਂ ਬਾਰੇ ਕਿਹਾ ਕਿ ਖਾਲਸਾ ਐਫਸੀ ਦੀ ਟੀਮ ਭਾਰਤ ਦੀਆਂ ਪ੍ਰਮੁੱਖ ਟੀਮਾਂ ਤੇ ਫੁੱਟਬਾਲ ਲੀਗ ਸਮੇਤ ਵੱਖ-ਵੱਖ ਦੇਸ਼ਾਂ ਵਿਚ ਫੁੱਟਬਾਲ ਕਲੱਬਾਂ ਨਾਲ ਮੈਚ ਖੇਡਿਆ ਕਰੇਗੀ।

ਉਨਾਂ ਕਿਹਾ ਕਿ ਆਪਣੀ ਕਿਸਮ ਦਾ ਇਹ ਵਿਲੱਖਣ ਕੇਸਾਧਾਰੀ ਟੂਰਨਾਮੈਂਟ ਵਿਸ਼ਵ ਭਰ ਵਿੱਚ ਜਿੱਥੇ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰੇਗਾ ਉਥੇ ਸਿੱਖ ਪਛਾਣ ਨੂੰ ਹੋਰ ਉਜਾਗਰ ਕਰੇਗਾ ਜਿਸ ਨਾਲ ਵਿਦੇਸ਼ਾਂ ਵਿੱਚ ਸਿੱਖਾਂ ਤੇ ਗਲਤ ਪਛਾਣ ਸਦਕਾ ਹੁੰਦੇ ਨਸਲੀ ਹਮਲੇ ਰੋਕਣ ਵਿੱਚ ਮੱਦਦ ਮਿਲੇਗੀ। ਇਸ ਤੋਂ ਇਲਾਵਾ ਇਹ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਨੌਜਵਾਨਾਂ ਦੀ ਤਾਕਤ ਨੂੰ ਖੇਡ ਗਤੀਵਿਧੀਆਂ ਵੱਲ ਮੋੜਨ ਵਿਚ ਸਹਾਇਤਾ ਕਰੇਗਾ ਤਾਂ ਜੋ ਖਿਡਾਰੀ ਫੁੱਟਬਾਲ ਖੇਡ ਨੂੰ ਪੇਸ਼ੇ ਵਜੋ ਅਪਣਾਕੇ ਆਪਣਾ ਭਵਿੱਖ ਉਜਲ ਬਣਾ ਸਕਣ।

Please Click here for Share This News

Leave a Reply

Your email address will not be published. Required fields are marked *