best platform for news and views

ਸਿਮਰਤ ਖੰਗੂੜਾ ਹੀ ਕਾਂਗਰਸ ਪਾਰਟੀ ਦੀ ਲੋਕ ਸਭਾ ਸੰਗਰੂਰ ਤੋ ਮਜ਼ਬੂਤ ਉਮੀਦਵਾਰ – ਜਗਤਾਰ ਤਾਰੀ

Please Click here for Share This News

ਧੂਰੀ,27 ਮਾਰਚ (ਮਹੇਸ਼ ਜਿੰਦਲ) ਲੋਕ ਸਭਾ ਹਲਕਾ ਸੰਗਰੂਰ ਤੋ ਕਾਂਗਰਸ ਪਾਰਟੀ ਵੱਲੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਧਰਮ-ਪਤਨੀ ਸਿਮਰਤ ਕੌਰ ਖੰਗੂੜਾ ਹੀ ਕਾਂਗਰਸ ਪਾਰਟੀ ਦੀ ਮਜ਼ਬੂਤ ਉਮੀਦਵਾਰ ਹੈ। ਜੇਕਰ ਕਾਂਗਰਸ ਪਾਰਟੀ ਸਿਮਰਤ ਖੰਗੂੜਾ ਨੂੰ ਉਮੀਦਵਾਰ ਬਣਾਉਂਦੀ ਹੈ ਤਾਂ ਸਿਮਰਤ ਖੰਗੂੜਾ ਵੱਡੇ ਫ਼ਰਕ ਨਾਲ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਵੇਗੀ। ਇਨ•ਾਂ ਵਿਚਾਰਾ ਦਾ ਪ੍ਰਗਟਾਵਾ ਬਲਾਕ ਕਾਂਗਰਸ ਦੇ ਪ੍ਰਧਾਨ ਅਤੇ ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਤਾਰੀ ਸ਼ੇਰਪੁਰ ਸੋਢੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ•ਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ ਵੱਲੋਂ ਚੋਣਾ ਦੌਰਾਨ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਰਕੇ ਦੇਸ਼ ਦੇ ਲੋਕ ਇਨ•ਾਂ ਲੋਕ ਸਭਾ ਚੋਣਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਨੂੰ ਚੱਲਦਾ ਕਰਨਗੇ ਅਤੇ ਕਾਂਗਰਸ ਪਾਰਟੀ ਰਾਹੁਲ ਗਾਧੀ ਦੀ ਅਗਵਾਈ ਹੇਠ ਭਾਰਤ ਵਿਚ ਕਾਂਗਰਸ ਦੀ ਸਰਕਾਰ ਬਣਾਵੇਗੀ। ਉਨ•ਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਤੋ ਲੋਕ ਸਭਾ ਹਲਕਾ ਸੰਗਰੂਰ ਤੋ ਸਿਮਰਤ ਖਗੂੰੜਾ ਨੂੰ ਟਿਕਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਮਰਤ ਖਗੂੰੜਾ ਹਮੇਸ਼ਾ ਹੀ ਲੋਕਾਂ ਦੇ ਦੁੱਖਾ-ਸੁੱਖਾ ਵਿਚ ਵਿਚਰਦੇ ਹਨ ਅਤੇ ਸ਼ਿਮਰਤ ਖਗੂੰੜਾ ਹੀ ਕਾਂਗਰਸ ਦੇ ਮਜ਼ਬੂਤ ਉਮੀਦਵਾਰ ਹਨ।

ਕੈਪਸ਼ਨ – ਜਗਤਾਰ ਸਿੰਘ ਤਾਰੀ ਦੀ ਫਾਈਲ ਫ਼ੋਟੋ

Please Click here for Share This News

Leave a Reply

Your email address will not be published. Required fields are marked *