best platform for news and views

ਸਿੰਗਲਾ ਨੇ ਸਿੱਖਿਆ ਮੰਤਰੀ ਵਜੋਂ ਸੰਭਾਲਿਆ ਅਹੁਦਾ

Please Click here for Share This News

ਚੰਡੀਗੜ•, 13 ਜੂਨ:
ਇਕ ਸੁਹਿਰਦ ਪਹਿਲ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2014-15 ਅਤੇ 2016 ਵਿਚ ਪੇਂਡੂ ਖੇਤਰਾਂ ਦੇ ਸਕੂਲਾਂ ਲਈ ਮਾਸਟਰ ਕਾਡਰ ਦੇ 5178 ਅਧਿਆਪਕਾਂ ਦੀ ਭਰਤੀ ਕੀਤੀ ਸੀ। ਇਹਨਾਂ ਅਧਿਆਪਕਾਂ ਦੀ ਭਰਤੀ 3 ਸਾਲਾਂ ਲਈ ਠੇਕੇ ਆਧਾਰ ‘ਤੇ ਇਸ ਸ਼ਰਤ ‘ਤੇ ਭਰਤੀ ਕੀਤੀ ਗਈ ਸੀ ਕਿ ਜ਼ਰੂਰੀ ਸ਼ਰਤਾਂ ਪੂਰੀਆਂ ਹੋਣ  ‘ਤੇ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਮਾਮਲਿਆਂ ਨੂੰ ਵਿਚਾਰਿਆ ਜਾਵੇਗਾ।
ਉਹਨਾਂ ਕਿਹਾ ਕਿ ਮੰਤਰੀ ਮੰਡਲ ਨੇ ਮਾਰਚ 2019 ਵਿੱਚ ਇਹਨਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸਹਿਮਤੀ ਦੇ ਦਿੱਤੀ ਸੀ। ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਪਿੱਛੋਂ ਵਿਭਾਗ ਨੇ ਇਹਨਾਂ ਨੂੰ ਰੈਗੂਲਰ ਕਰਮਚਾਰੀਆਂ ਵਜੋਂ ਨਿਯੁਕਤ ਕਰ ਲਿਆ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਮਿਆਰੀ ਸਿੱਖਿਆ ਬਹੁਤ ਜਰੂਰੀ ਹੈ। ਇਸ ਲਈ, ਉਹ ਮੁੱਖ ਤੌਰ ਤੇ ਵਿਭਾਗ ਦੇ ਅਪਗਰੇਡੇਸਨ ਅਤੇ ਸੁਚਾਰੂ ਢੰਗ ਨਾਲ ਕੰਮਕਾਜ ਕਰਨ ‘ਤੇ ਧਿਆਨ ਕੇਂਦਰਤ ਕਰਨਗੇ। ਸਕੂਲ ਸਿੱਖਿਆ ਵਿਭਾਗ ਵਿਚ ਸੁਧਾਰ ਲਈ ਸਕੂਲਾਂ ਦੀ ਨਿਯਮਤ ਅਚਨਚੇਤ ਚੈਕਿੰਗ ਵੀ ਸੁਰੂ ਕੀਤੀ ਜਾਵੇਗੀ ਅਤੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਸਾਰੇ ਸਬੰਧਤ ਖੇਤਰਾਂ ਤੋਂ ਫੀਡਬੈਕ ਲਈ ਜਾਵੇਗੀ। ਉਨ•ਾਂ ਸਕੂਲ ਸਿੱਖਿਆ ਦੇ ਵਿਕਾਸ ਲਈ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਤੋਂ ਇਲਾਵਾ ਸ੍ਰੀ ਕ੍ਰਿਸਨ ਕੁਮਾਰ ਆਈ.ਏ.ਐਸ., ਸਕੱਤਰ ਸਕੂਲ ਸਿੱਖਿਆ ਹਾਜਰ ਸਨ।

Please Click here for Share This News

Leave a Reply

Your email address will not be published. Required fields are marked *