ਐਸ.ਏ.ਐਸ. ਨਗਰ (ਮੁਹਾਲੀ) : ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਮਾਸਟਰ ਕਾਡਰ ਅਧਿਆਪਕਾਂ ਦੀ ਵੇਟਿੰਗ ਲਿਸਟ ਵਾਲੇ 1008 ਉਮੀਦਵਾਰਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਉਨ•ਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਹੋਏ ਸ਼ਾਨਦਾਰ ਸਮਾਰੋਹ ਦੌਰਾਨ ਡਾ.ਚੀਮਾ ਨੇ ਨਵੇਂ ਚੁਣੇ ਗਏ ਇਨ•ਾਂ 1008 ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਅਤੇ ਮਨਪਸੰਦ ਅਨੁਸਾਰ ਸਟੇਸ਼ਨਾਂ ਦੀ ਅਲਾਮੈਂਟ ਵੀ ਕੀਤੀ।
ਡਾ.ਚੀਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਰਿਕਾਰਡ ਭਰਤੀ ਕੀਤੀ ਗਈ ਹੈ ਅਤੇ ਪਿਛਲੇ 10 ਸਾਲਾਂ ਵਿੱਚ 84000 ਅਧਿਆਪਕਾਂ ਦੀ ਭਰਤੀ ਕੀਤੀ ਗਈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਦਿਸ਼ਾਂ ਨਿਰਦੇਸ਼ਾਂ ਅਤੇ ਯੋਗ ਰਹਿਨੁਮਾਈ ਹੇਠ ਰਿਕਾਰਡ ਭਰਤੀ ਤੋਂ ਇਲਾਵਾ ਵੱਡੇ ਪੱਧਰ ‘ਤੇ ਸਕੂਲਾਂ ਦੀ ਅੱਪਗ੍ਰਡੇਸ਼ਨ, ਪਦਉਨਤੀਆਂ ਅਤੇ ਹੋਰ ਕੰਮ ਹੋਏ ਹਨ ਜਿਨ•ਾਂ ਨਾਲ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਉਠਿਆ ਹੈ। ਡਾ.ਚੀਮਾ ਨੇ ਇਸ ਭਰਤੀ ਲਈ ਜਿੱਥੇ ਸਮੂਹ ਵਿਭਾਗ ਨੂੰ ਵਧਾਈ ਦਿੱਤੀ ਉਥੇ ਇਸ ਦਾ ਸਿਹਰਾ ਸਾਬਕਾ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ. ਬਲਬੀਰ ਸਿੰਘ ਢੋਲ ਦੀਆਂ ਕੋਸ਼ਿਸ਼ਾਂ ਨੂੰ ਜਾਂਦਾ ਹੈ ਜਿਨ•ਾਂ ਨੇ ਭਰਤੀਆਂ ਤੇ ਪਦਉਨਤੀਆਂ ਦੇ ਕੰਮ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਿ•ਆ।
ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ 1008 ਮਾਸਟਰ ਕਾਡਰ ਅਧਿਆਪਕ 6050 ਮਾਸਟਰਾਂ ਦੀ ਕੀਤੀ ਭਰਤੀ ਦੌਰਾਨ ਵੇਟਿੰਗ ਲਿਸਟ ਵਿੱਚ ਸ਼ਾਮਲ ਸਨ ਅਤੇ ਬਾਕੀ ਰਹਿੰਦਿਆਂ ਪੋਸਟਾਂ ਤਹਿਤ ਇਨ•ਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ•ਾਂ 1008 ਮਾਸਟਰ ਕਾਡਰ ਅਧਿਆਪਕਾਂ ਵਿੱਚੋਂ ਐਸ.ਐਸ. ਦੇ 375, ਸਾਇੰਸ ਦੇ 294, ਪੰਜਾਬੀ ਦੇ 148, ਗਣਿਤ ਦੇ 136, ਹਿੰਦੀ ਦੇ 34 ਤੇ ਅੰਗਰੇਜ਼ੀ ਦੇ 21 ਅਧਿਆਪਕ ਸ਼ਾਮਲ ਹਨ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ. ਬਲਬੀਰ ਸਿੰਘ ਢੋਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਸੁਖਦੇਵ ਸਿੰਘ ਕਾਹਲੋਂ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ, ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ, ਡਿਪਟੀ ਡਾਇਰੈਕਟਰ ਸ੍ਰੀ ਧਰਮ ਸਿੰਘ ਤੇ ਡਾ.ਗਿੰਨੀ ਦੁੱਗਲ, ਸਹਾਇਕ ਡਾਇਰੈਕਟਰ ਸ੍ਰੀ ਲਲਿਤ ਘਈ ਤੇ ਸ੍ਰੀ ਬਲਜਿੰਦਰ ਸਿੰਘ ਵੀ ਹਾਜ਼ਰ ਸਨ।