best platform for news and views

ਸਿੱਖਿਆ ਵਿਭਾਗ ਨੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਦਿੱਤੀਆਂ ਨੌਕਰੀਆਂ

Please Click here for Share This News

ਚੰਡੀਗੜ•, 27 ਜੂਨ:
ਸਿੱਖਿਆ ਵਿਭਾਗ, ਪੰਜਾਬ ਵਲੋਂ ਅਜਿਹੇ 65 ਉਮੀਦਵਾਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਹਨਾਂ ਦੇ ਪਰਿਵਾਰਕ ਮੈਂਬਰ ਦੀ ਨੌਕਰੀ ਦੌਰਾਨ ਮੌਤ ਹੋ ਗਈ ਸੀ।
ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਬੁੱਧਵਾਰ ਸ਼ਾਮ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਸਿੱਖਿਆ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਵਿਭਾਗ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਮ੍ਰਿਤਕ ਕਰਮਚਾਰੀਆਂ ਦੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣਾ ਸਿਰਫ਼ ਵਿਭਾਗੀ ਕਾਰਵਾਈ ਨਹੀਂ ਹੈ, ਸਗੋਂ ਨੈਤਿਕ ਜਿੰਮੇਵਾਰੀ ਵੀ ਹੈ। ਇਸ ਲਈ, ਉਹਨਾਂ ਨੇ ਇਸ ਸਬੰਧੀ ਮਾਮਲਿਆਂ ਨੂੰ ਛੇਤੀ ਨਿਪਟਾਉਣ ਦੀ ਹਦਾਇਤ ਕੀਤੀ।
ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ, ਉਹਨਾਂ ਨੇ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਆਪਣਾ ਕੰਮ ਕਰਨ ਲਈ ਪ੍ਰੇਰਿਆ।
ਸਿੱਖਿਆ ਵਿਭਾਗ ਵਲੋਂ 1 ਪੰਜਾਬੀ ਅਤੇ 1 ਵਿਗਿਆਨ ਅਧਿਆਪਕਾ, 23 ਕਲਰਕਾਂ, 22 ਲਾਇਬ੍ਰੇਰੀ ਰੀਸਟੋਰਰਜ਼, 4 ਚਪੜਾਸੀਆਂ, 7 ਚੌਕੀਦਾਰਾਂ ਅਤੇ 7 ਸਫ਼ਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

Please Click here for Share This News

Leave a Reply

Your email address will not be published. Required fields are marked *