best platform for news and views

ਸੀਨੀਅਰ ਆਗੂ ਆਪ ‘ਚ ਸ਼ਾਮਲ

Please Click here for Share This News

ਚੰਡੀਗੜ, 30 ਜਨਵਰੀ: ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਅਰਵਿੰਦ ਕੇਜਰੀਵਾਲ ਦੀ ਪ੍ਰਤੀਬੱਧਤਾ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਸਾਰੇ ਵਰਗਾਂ ਦੇ ਬਹੁਤ ਸਾਰੇ ਲੋਕ ਅੱਜ ਸੋਮਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਸੀਨੀਅਰ ਆਗੂ ਜੱਸੀ ਜਸਰਾਜ ਦੀ ਮੌਜੂਦਗੀ ਵਿੱਚ ਆਮ ‘ਆਪ’ ਵਿੱਚ ਸ਼ਾਮਲ ਹੋ ਗਏ। ਬੀਰ ਦਵਿੰਦਰ ਸਿੰਘ ਨੂੰ ਸੂਬੇ ਦੀ ਸਿਆਸਤ ਵਿੱਚ ਸਾਫ਼ ਅਤੇ ਖਰੀ ਗੱਲ ਆਖਣ ਵਾਲੇ ਆਗੂ ਵਜੋਂ ਜਾਣਿਆ ਜਾਂਦਾ ਹੈ।
ਇਸ ਦੌਰਾਨ ਤਿ੍ਰਣਮੂਲ ਕਾਂਗਰਸ ਦੇ ਮੀਡੀਆ ਇੰਚਾਰਜ ਅਤੇ ਟੀ.ਐੱਮ.ਸੀ. ਦੇ ਸੂਬਾ ਮੁਖੀ ਜਗਮੀਤ ਸਿੰਘ ਬਰਾੜ ਦੇ ਨੇੜਲੇ ਸਾਥੀ ਗੌਤਮਬੀਰ ਸਿੰਘ ਆਪਣੇ ਸਾਥੀ ਅਮਰਜੀਤ ਸਿੰਘ ਨਾਲ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਸੰਜੇ ਸਿੰਘ ਮੌਜੂਦ ਸਨ। ਸ੍ਰੀ ਗੌਤਮਬੀਰ ਸਿੰਘ ਸੂਬੇ ਵਿੱਚ ਟੀ.ਐੱਮ.ਸੀ. ਦੀ 6 ਮੈਂਬਰੀ ਕਮੇਟੀ ਦੇ ਮੈਂਬਰ ਸਨ।
ਜਲੰਧਰ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਡਿਪਟੀ ਮੇਅਰ ਅਰਵਿੰਦਰ ਕੌਰ ਓਬਰਾਏ ਵੀ ਅੱਜ ਆਪਣੇ ਪਤੀ ਤੇ ਸਾਬਕਾ ਕੌਂਸਲਰ ਕੁਲਦੀਪ ਸਿੰਘ ਓਬਰਾਏ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਨਵੇਂ ਆਗੂਆਂ ਦਾ ਸੁਆਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੇ ਕੰਮ ਕਰਨ ਦੇ ਰਵਾਇਤੀ ਤਰੀਕੇ ਤੋਂ ਅੱਕੇ ਹੋਏ ਹਨ ਅਤੇ ਉਹ ਸੂਬੇ ਦੀ ਸਿਆਸੀ ਪ੍ਰਣਾਲੀ ਵਿੱਚ ਤਬਦੀਲੀ ਚਾਹੁੰਦੇ ਹਨ। ਉਨਾਂ ਕਿਹਾ ਕਿ ਸਮਾਜ ਦੀ ਸੇਵਾ ਕਰਨ ਲਈ ਆਮ ਆਦਮੀ ਪਾਰਟੀ ਇੱਕ ਮਹਾਨ ਮੰਚ ਹੈ।

Please Click here for Share This News

Leave a Reply

Your email address will not be published. Required fields are marked *