best platform for news and views

ਸੀਨੀਅਰ ਸਿਟੀਜਨ ਦਿਵਸ ਮਨਾਉਣ ਲਈ ਵਿਸ਼ੇਸ਼ ਕੈਂਪ 

Please Click here for Share This News

ਬਰਨਾਲਾ,(ਰਾਕੇਸ਼ ਗੋਇਲ):- ਜਿਲ•ਾ ਸਮਾਜਿਕ ਸੁਰੱਖਿਆ ਅਫਸਰ  ਦੀਪਇੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਸਿਟੀਜਨ ਦਿਵਸ ਮਨਾਉਣ ਲਈ ਅੱਜ ਮਿਤੀ 6 ਅਕਤੂਬਰ 2017 ਨੂੰ ਸਵੇਰੇ 10:00 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 
ਮੈਡਮ ਦੀਪਇੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜਨ ਐਕਟ 2007 ਬਾਰੇ ਅਤੇ ਸੀਨੀਅਰ ਸਿਟੀਜਨ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸੀਨੀਅਰ ਸਿਟੀਜਨ ਦੇ ਸਨਾਖਤੀ ਕਾਰਡ ਬਣਾਏ ਜਾਣਗੇ ਅਤੇ ਸਨਾਖਤੀ ਕਾਰਡ ਨਾਲ ਮਿਲਣ ਵਾਲੀਆਂ ਰਾਹਤਾਂ, ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਸਕੀਮ ਬਾਰੇ ਵੀ ਦੱਸਿਆ ਜਾਵੇਗਾ ਅਤੇ ਮੌਕੇ ਤੇ ਹੀ ਪੈਨਸ਼ਨ ਫਾਰਮ ਵੀ ਯੋਗ ਲਾਭਪਾਤਰੀਆਂ ਤੋਂ ਭਰਵਾਏ ਜਾਣਗੇ। ਉਨ•ਾਂ ਕਿਹਾ ਕਿ ਜੇਕਰ ਕੋਈ ਵੀ ਸੀਨੀਅਰ ਸਿਟੀਜਨ ਇਸ ਕੈਂਪ ਵਿੱਚ ਭਾਗ ਲੈਣ ਚਾਹੁੰਦਾ ਹੈ ਤਾਂ ਅੱਜ 6 ਅਕਤੂਬਰ ਨੂੰ ਸਵੇਰੇ 10 ਵਜੇ ਇਸ ਕੈਂਪ ਵਿੱਚ ਹਿੱਸਾ ਲੈ ਸਕਦਾ ਹੈ।

Please Click here for Share This News

Leave a Reply

Your email address will not be published. Required fields are marked *