best platform for news and views

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਜੇਲ• ਲੁਧਿਆਣਾ ਦਾ ਦੌਰਾ

Please Click here for Share This News

ਲੁਧਿਆਣਾ/ਚੰਡੀਗੜ•, 28 ਜੂਨ
ਪੰਜਾਬ ਦੇ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਜ਼ਿਲਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੇਂਦਰੀ ਜੇਲ• ਲੁਧਿਆਣਾ ਦਾ ਦੌਰਾ ਕੀਤਾ ਜਿੱਥੇ ਕੱਲ• ਹਿੰਸਾ ਵਾਪਰੀ ਸੀ। ਸ. ਰੰਧਾਵਾ ਨੇ ਜੇਲ• ਦਾ ਦੌਰਾ ਕਰਦਿਆਂ ਉਚ ਸੁਰੱਖਿਆ ਜ਼ੋਨ ਤੇ ਸਾਰੀਆਂ ਬੈਰਕਾਂ ਤੋਂ ਇਲਾਵਾ ਉਨ•ਾਂ ਸਾਰੀਆਂ ਥਾਵਾਂ ਦਾ ਨਿਰੀਖਣ ਕੀਤਾ ਗਿਆ ਜਿੱਥੇ ਬੀਤੇ ਕੱਲ• ਕੈਦੀਆਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਸੀ।
ਡੀ.ਜੀ.ਪੀ. (ਜੇਲ•ਾਂ) ਸ੍ਰੀ ਰੋਹਿਤ ਚੌਧਰੀ ਨੇ ਜੇਲ• ਮੰਤਰੀ ਨੂੰ ਜਾਣਕਾਰੀ ਦਿੰਦਿਆਂ ਪੂਰੇ ਘਟਨਾਕ੍ਰਮ ਦਾ ਪਿਛੋਕੜ ਦੱਸਦਿਆਂ ਕਿਹਾ ਕਿ ਇਸ ਪਿੱਛੇ ਕੁਝ ਗੈਂਗਸਟਰਾਂ ਵੱਲੋਂ ਸਾਜਿਸ਼ ਘੜੀ ਗਈ ਜਿਹੜੇ ਜੇਲ• ਪ੍ਰਸ਼ਾਸਨ ਤੋਂ ਇਸ ਗੱਲੋਂ ਔਖੇ ਸਨ ਕਿ ਉਨ•ਾਂ ਨੂੰ ਉਚ ਸੁਰੱਖਿਆ ਜ਼ੋਨ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਇਨ•ਾਂ ਨੂੰ ਜੇਲ• ਅੰਦਰ ਪਾਬੰਦੀਸ਼ੁਦਾ ਚੀਜ਼ਾਂ ਲਿਜਾਣ ਤੋਂ ਰੋਕਿਆ ਜਾਂਦਾ ਹੈ।
ਸ. ਰੰਧਾਵਾ ਜੇਲ• ਅਧਿਕਾਰੀਆਂ ਨੂੰ ਵੀ ਮਿਲੇ ਜਿਨ•ਾਂ ਨੇ ਕੱਲ• ਦਲੇਰੀ ਤੇ ਹਿੰਮਤ ਨਾਲ ਬੇਕਾਬੂ ਹੋਏ ਕੈਦੀਆਂ ਨੂੰ ਨੱਥ ਪਾਉਣ ਵਿੱਚ ਅਹਿਮ ਰੋਲ ਨਿਭਾਇਆ। ਜੇਲ• ਮੰਤਰੀ ਨੇ ਇਨ•ਾਂ ਨੂੰ ਪ੍ਰਤੀ ਅਧਿਕਾਰੀ/ਕਰਮਚਾਰੀ 5,000 ਰੁਪਏ ਪ੍ਰੋਤਸਾਹਨ ਵਜੋਂ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਇਨ•ਾਂ ਨੂੰ ਪ੍ਰਸੰਸਾ ਪੱਤਰ ਦੇ ਨਾਲ ਉਨ•ਾਂ ਦੀ ਪਦਉਨਤੀ ਕਰਨ ਦਾ ਐਲਾਨ ਕੀਤਾ।  ਜੇਲ• ਮੰਤਰੀ ਨੇ ਉਨ•ਾਂ ਕੈਦੀਆਂ ਦੀ ਵੀ ਪ੍ਰਸੰਸਾ ਕੀਤੀ ਜਿਨ•ਾਂ ਨੇ ਸਥਿਤੀ ਨੂੰ ਕੰਟੋਰਲ ਕਰਨ ਲਈ ਜੇਲ• ਅਧਿਕਾਰੀਆਂ ਦੀ ਮੱਦਦ ਕੀਤੀ। ਇਨ•ਾਂ ਕੈਦੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ।
ਜੇਲ• ਮੰਤਰੀ ਨੇ ਇਸ ਦੌਰੇ ਮੌਕੇ ਮਹਿਸੂਸ ਕੀਤਾ ਕਿ ਭੀੜ ਨੂੰ ਕਾਬੂ ਵਿੱਚ ਲਿਆਉਣ ਲਈ ਅੱਥਰੂ ਗੈਸ ਨੇ ਅਹਿਮ ਰੋਲ ਨਿਭਾਇਆ ਜਿਸ ਕਾਰਨ ਉਨ•ਾਂ ਮੌਕੇ ‘ਤੇ ਹੀ ਡੀ.ਜੀ.ਪੀ. ਨਾਲ ਗੱਲ ਕਰਦਿਆਂ ਜੇਲ• ਵਿਭਾਗ ਨੂੰ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਮੁਹੱਈਆ ਕਰਨ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾਵੇ।
ਸ. ਰੰਧਾਵਾ ਨੇ ਕੱਲ• ਦੀ ਘਟਨਾ ਵਿੱਚ ਜ਼ਖ਼ਮੀ ਹੋਏ ਜੇਲ• ਅਧਿਕਾਰੀਆਂ ਅਤੇ ਕੈਦੀਆਂ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ ਜਿਹੜੇ ਇਸ ਵੇਲੇ ਜੇਲ• ਹਸਪਤਾਲ, ਸਿਵਲ ਹਸਪਤਾਲ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ ਹਨ। ਜੇਲ• ਮੰਤਰੀ ਨੇ ਕੇਂਦਰੀ ਜੇਲ• ਦੇ ਅਧਿਕਾਰੀਆਂ ਵੱਲੋਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਸਥਿਤੀ ਨੂੰ ਕੰਟੋਰਲ ਕਰਨ ਨਿਭਾਈ ਭੂਮਿਕਾ ਉਤੇ ਵੀ ਤਸੱਲੀ ਪ੍ਰਗਟਾਈ।
ਇਸ ਮੌਕੇ ਪ੍ਰਮੁੱਖ ਸਕੱਤਰ (ਜੇਲ•ਾਂ) ਸ੍ਰੀ ਹੁਸਨ, ਡੀ.ਜੀ.ਪੀ. (ਜੇਲ•ਾਂ) ਸ੍ਰੀ ਰੋਹਿਤ ਚੌਧਰੀ, ਆਈ.ਜੀ. (ਜੇਲ•ਾਂ) ਸ੍ਰੀ ਆਰ.ਕੇ.ਅਰੋੜਾ, ਡੀ.ਆਈ.ਜੀ. (ਜੇਲ•ਾਂ) ਸ੍ਰੀ ਐਸ.ਐਸ.ਸੈਣੀ ਤੇ ਸ੍ਰੀ ਐਲ.ਐਸ.ਜਾਖੜ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਅੱਗਰਵਾਲ ਸਣੇ ਜੇਲ•, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

Please Click here for Share This News

Leave a Reply

Your email address will not be published. Required fields are marked *