best platform for news and views

ਸੁਖਬੀਰ ਬਾਦਲ ਨੇ ਅੱਤਵਾਦੀ ਕਹਿਕੇ ਸਾਰੇ ਪ੍ਰਵਾਸੀਅਾਂ ਦਾ ਅਪਮਾਨ ਕੀਤਾ – ਸੰਜੇ ਸਿੰਘ

Please Click here for Share This News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨ. ਸਕੱਤਰ ਸੰਜੇ ਸਿੰਘ ਅਤੇ ਸੀਨੀਅਰ ਆਗੂ ਕੰਵਰ ਸੰਧੂ ਨੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਉਸ ਟਿੱਪਣੀ ਦੀ ਸਖਤ ਅਲੋਚਨਾ ਕੀਤੀ ਹੈ, ਜਿਸ ਵਿੱਚ ਉਨਾਂ ਨੇ ਪੂਰੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਦੱਸਿਆ ਅਤੇ ਆਮ ਆਦਮੀ ਪਾਰਟੀ ਉਤੇ ਕੱਟੜਵਾਦੀਆਂ ਤੋਂ ਫੰਡ ਲੈਣ ਦਾ ਦੋਸ਼ ਲਗਾਇਆ।

ਕੈਨੇਡਾ ਤੋਂ ਪੰਜਾਬ ਵਿੱਚ ਪ੍ਰਚਾਰ ਲਈ ਪਹੁੰਚੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ  ਸੁਖਬੀਰ ਸਿੰਘ ਬਾਦਲ ਆਪਣਾ ਦਿਮਾਗੀ ਸੰਤੁਲਨ ਗੁਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਪ੍ਰਵਾਸੀ ਭਾਰਤੀਆਂ ਬਾਰੇ ਉਨਾਂ ਦੀ ਬੋਲੀ ਬੇਬੁਨਿਆਦ ਹੈ ਅਤੇ ਉਨਾਂ ਨੇ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਅਪਮਾਨ ਹੈ। ਉਨਾਂ ਕਿਹਾ ਕਿ ਕੈਨੇਡਾ ਦੇ ਪ੍ਰਵਾਸੀਆਂ ਨੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਮਾਨਸਿਕ ਅਤੇ ਵਿੱਤੀ ਸਮਰਥਨ ਦਿੱਤਾ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਦੋਸ਼ ਲਗਾ ਰਹੇ ਹਨ ਕਿ ਆਮ ਆਦਮੀ ਪਾਰਟੀ ਅੱਤਵਾਦੀਆਂ ਕੋਲੋਂ ਫੰਡ ਲੈ ਰਹੀ ਹੈ।

ਸੰਜੇ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਵਿੱਚ 100 ਤੋਂ ਜਿਆਦਾ ਸੀਟਾਂ ਉਤੇ ਜਿੱਤ ਹਾਸਿਲ ਕਰੇਗੀ ਅਤੇ ਦੋਵੇਂ ਬਾਦਲ ਲੰਬੀ ਅਤੇ ਜਲਾਲਾਬਾਦ ਤੋਂ ਵੱਡੇ ਫਰਕ ਨਾਲ ਹਾਰਨਗੇ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ਤੋਂ ਚੋਣ ਲੜ ਕੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਪ੍ਰਕਾਸ਼ ਸਿੰਘ ਬਾਦਲ ਨੂੰ ਜਿਤਾਉਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਐਨਾ ਹੀ ਭਰੋਸਾ ਹੈ ਤਾਂ ਉਹ ਦੋ ਸੀਟਾਂ ਉਤੇ ਚੋਣ ਕਿਓਂ ਲੜ ਰਹੇ ਹਨ, ਸਿਰਫ ਲੰਬੀ ਤੋਂ ਹੀ ਚੋਣ ਕਿਓਂ ਨਹੀਂ ਲੜਦੇ।

ਇਸ ਮੌਕੇ ਸੰਜੇ ਸਿੰਘ ਨਾਲ ਮੌਜੂਦ ਕੰਵਰ ਸੰਧੂ ਨੇ ਪ੍ਰਵਾਸੀ ਭਾਰਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਹੱਦ ਦਰਜੇ ਦੀ ਘਟੀਆ ਹੈ ਅਤੇ ਇਸ ਤੋਂ ਉਸਦੀ ਬੌਖਲਾਹਟ ਝਲਕਦੀ ਹੈ। ਉਨਾਂ ਕਿਹਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵਸਦੇ ਲੋਕ ਨੂੰ ਅਜਿਹੀਆਂ ਸਹੂਲਤਾਂ ਮਿਲਣ ਜਿਵੇਂ ਵਿਦੇਸ਼ਾਂ ਵਿੱਚ ਮਿਲਦੀਆਂ ਹਨ। ਉਨਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਚੰਗੀਆਂ ਸਰਕਾਰਾਂ ਅਤੇ ਸਖਤ ਮਿਹਨਤ ਕਾਰਨ ਉਥੇ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਉਹ ਅੱਤਵਾਦੀ ਬਣਨ ਬਾਰੇ ਕਿਵੇਂ ਸੋਚ ਸਕਦੇ ਹਨ।

ਕੰਵਰ ਸੰਧੂ ਨੇ ਕਿਹਾ ਕਿ ਬਾਦਲ ਪਰਿਵਾਰ ਕੋਲੋਂ ਐਨਆਰਆਈ ਭਾਈਚਾਰੇ ਦੀ ਬੇਇਜਤੀ ਦਾ ਬਦਲਾ ਪੰਜਾਬ ਦੇ ਲੋਕ ਬਾਦਲਾਂ ਨੂੰ ਹਰਾ ਕੇ ਲੈਣਗੇਸੰਧੂ ਨੇ ਕਿਹਾ ਕਿ ਐਨਆਰਆਈ ਭਾਈਚਾਰਾ ਪੰਜਾਬ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਹੈ ਅਤੇ ਆਪਣੀ ਮਾਤ੍ਰ ਭੂਮੀ ਦੇ ਵਿਕਾਸ ਲਈ ਬਰਾਬਰ ਦਾ ਹਿੱਸੇਦਾਰ ਹੈਉਨਾਂ ਨੇ ਐਨਆਰਆਈ ਭਾਈਚਾਰੇ ਦਾ ਬਿਨਾਂ ਕਿਸੇ ਸ਼ਰਤ ਤੋਂ ਸਮਰਥਨ ਦੇਣ ਲਈ ਧੰਨਵਾਦ ਕੀਤਾ।ਐਨਆਰਆਈ ਭਾਈਚਾਰੇ ਨੂੰ ਪੰਜਾਬ ਲਿਆਉਣ ਲਈ ਜੋਰ ਲਗਾਉਣ ਵਾਲੇ ਜਸਕਿਰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਦੀਆਂ ਟਿੱਪਣੀਆਂ ਕਾਰਨ ਐਨਆਰਆਈ ਭਾਈਚਾਰੇ ਦੇ ਮਨਾਂ ਨੂੰ ਬਹੁਤ ਠੇਸ ਪਹੁੰਚੀ ਹੈ। ਉਨਾਂ ਕਿਹਾ ਕਿ ਅਕਾਲੀ ਆਗੂ ਜਿਹੜੇ ਪਿਛਲੇ ਸਾਲ ਯੂਐਸਏ ਅਤੇ ਕੈਨੇਡਾ ਗਏ ਸਨ, ਪੰਜਾਬ ਨੂੰ ਨਸ਼ਾ ਕਲਚਰ ਰਾਹੀਂ ਬਰਬਾਦ ਕਰਨ ਕਰਕੇ ਉਨਾਂ ਨੂੰ ਪੰਜਾਬੀ ਭਾਈਚਾਰੇ ਦੇ ਬਹੁਤ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

ਆਮ ਆਦਮੀ ਪਾਰਟੀ ਦੇ ਐਨਆਰਆਈ ਸੈਲ ਦੇ ਮੁਖੀ ਜਗਤਾਰ ਸਿੰਘ ਸੰਘੇੜਾ ਨੇ ਵੀ ਸੁਖਬੀਰ ਬਾਦਲ ਦੀਆਂ ਟਿੱਪਣੀਆਂ ਦੀ ਨਿੰਦਾ ਕੀਤੀ ਹੈ। ਉਨਾਂ ਕਿਹਾ ਕਿ ਐਨਆਰਆਈ ਭਾਈਚਾਰੇ ਵੱਲੋਂ 2007 ਵਿੱਚ ਅਕਾਲੀ ਦਲ ਦੀ ਮਦਦ ਕੀਤੀ ਗਈ ਸੀ ਅਤੇ ਚੋਣ ਪ੍ਰਚਾਰ ਲਈ ਫੰਡ ਵੀ ਦਿੱਤੇ ਗਏ ਸਨ ਤਾਂਕਿ ਉਹ ਚੰਗੀ ਸਰਕਾਰ ਦੇ ਸਕਣ। ਬਾਦਲ ਪਰਿਵਾਰ ਨੇ ਸੋਚਿਆ ਕਿ ਪੰਜਾਬ ਉਨਾਂ ਦੀ ਕਲੋਨੀ ਹੈ ਅਤੇ ਉਸਨੇ ਸਿਰਫ ਆਪਣੇ ਪਰਿਵਾਰਿਕ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ। ਉਨਾਂ ਕਿਹਾ ਕਿ ਅਕਾਲੀ ਆਗੂ ਨਸ਼ਾ ਵਿਕ੍ਰੇਤਾ ਬਣ ਗਏ ਅਤੇ ਡਰੱਗ ਮਾਫੀਆ ਵਿੱਚ ਸ਼ਾਮਿਲ ਹੋ ਗਏ। ਉਨਾਂ ਕਿਹਾ ਕਿ ਐਨਆਰਆਈ ਭਾਈਚਾਰੇ ਵੱਲੋਂ ਘਰ-ਘਰ ਜਾ ਕੇ ਅਕਾਲੀ ਸਰਕਾਰ ਦੇ ਬੁਰੇ ਕੰਮਾਂ ਨੂੰ ਉਜਾਗਰ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਰਾਘਵ ਚੱਡਾ ਵੱਲੋਂ ਵੀ ਐਨਆਰਆਈ ਵਫਦ ਨੂੰ ਸੰਬੋਧਿਤ ਕੀਤਾ ਗਿਆ। 

Please Click here for Share This News

Leave a Reply

Your email address will not be published. Required fields are marked *