best platform for news and views

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਮ ‘ਫਤਿਹਵੀਰ’ ਦੇ ਨਾਂ ‘ਤੇ ਰੱਖਿਆ ਜਾਵੇਗਾ

Please Click here for Share This News

ਚੰਡੀਗੜ, 19 ਜੂਨ:
ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਅਤੇ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ  ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ‘ਫਤਿਹਵੀਰ ਸਿੰਘ’ ਦੇ ਨਾਂ ‘ਤੇ ਰੱਖਣ ਦੀ ਬੇਨਤੀ ਨੂੰ ਇੱਕ ਵਿਸ਼ੇਸ਼ ਕੇਸ ਵਜੋਂ ਲੈਂਦਿਆਂ  ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਹ ਮੰਦਭਾਗਾ ਦੁਖਾਂਤ ਵਾਪਰਿਆ ਸੀ ਜਦੋਂ ਛੋਟੇ ਬੱਚੇ ਫਤਿਹਵੀਰ  ਦੀ  ਬੋਰਵੈੱਲ ‘ਚ ਗਿਰ ਕੇ ਮੌਤ ਹੋ ਗਈ ਸੀ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਤਰਫੋਂ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ, ਸੰਗਰੂਰ, ਜ਼ਿਲਾ ਕਾਂਗਰਸ ਕਮੇਟੀ ਪ੍ਰਧਾਨ, ਰਾਜਿੰਦਰ ਸਿੰਘ ਰਾਜਾ ਅਤੇ ਦਮਨ ਬਾਜਵਾ ਸਮੇਤ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਨਾਂ ਮ੍ਰਿਤਕ ਬੱਚੇ ਦੇ ਪਰਿਵਾਰ  ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਮੰਤਰੀ ਨੇ ਦੱਸਿਆ ਕਿ ਪਰਿਵਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਤੇ ਬੇਵਕਤ ਵਿਛੜੀ ਨਿੱਕੀ ਰੂਹ ਨੂੰ ਸਤਿਕਾਰ ਦੇਣ ਵਜੋਂ  ਸੂਬਾ ਸਰਕਾਰ ਨੇ ਇਸ ਸੜਕ ਦਾ ਨਾਂ ਉਸ ਬੱਚੇ (ਫਤਿਹਵੀਰ) ਦੇ ਨਾਮ ‘ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ। । ਇਹ 11.83 ਕਿਲੋ ਮੀਟਰ ਦੀ ਲੰਬਾਈ ਵਾਲੀ ਇੱਕ ਅਦਰ ਡਿਸਟ੍ਰਿਕਟ ਰੋਡ(ਓ.ਡੀ.ਆਰ-01) ਹੈ , ਜਿਸਨੂੰ  ਸੀ.ਆਰ.ਐਫ ਸਕੀਮ ਤਹਿਤ 5.50 ਮੀਟਰ ਤੋਂ ਵਧਾ ਕੇ 7.0 ਮੀਟਰ ਤੱਕ ਚੌੜਾ ਕੀਤਾ ਜਾ ਰਿਹਾ ਹੈ।
ਬਾਅਦ ਵਿੱਚ ਸ੍ਰੀ ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਇਸ ਸਬੰਧੀ ਲਿਖਤੀ ਬੇਨਤੀ ਡਿਪਟੀ ਕਮਿਸ਼ਨਰ, ਸੰਗਰੂਰ ਰਾਹੀਂ ਸੂਬਾ ਸਰਕਾਰ ਪਾਸ ਪਹੁੰਚੀ ਸੀ ।

Please Click here for Share This News

Leave a Reply

Your email address will not be published. Required fields are marked *