best platform for news and views

ਸੁਪਰਡੰਟ ਇਸ਼ਤਿਹਾਰ ਸ਼ਾਖਾ ਅਮਰਜੀਤ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

Please Click here for Share This News

ਚੰਡੀਗੜ•, 31 ਮਈ:
ਇਸ਼ਤਿਹਾਰ ਸ਼ਾਖਾ ਦੇ ਸੁਪਰਡੰਟ ਸ. ਅਮਰਜੀਤ ਸਿੰਘ 34 ਵਰਿ•ਆਂ ਦੀ ਬੇਦਾਗ਼ ਸੇਵਾ ਨਿਭਾਉਣ ਪਿੱਛੋਂ ਅੱਜ ਸੇਵਾ ਮੁਕਤ ਹੋ ਗਏ। ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਇਸ਼ਤਿਹਾਰ ਸ਼ਾਖਾ ਦੇ ਡਿਪਟੀ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਨੇ ਸ. ਅਮਰਜੀਤ ਸਿੰਘ ਨਾਲ ਆਪਣੀ ਲੰਮੀ ਸਾਂਝ ਦੀਆਂ ਯਾਦਾਂ ਤਾਜ਼ਾ ਕੀਤੀਆਂ ਅਤੇ ਉਹਨਾਂ ਨੂੰ ਇੱਕ ਮਿਹਨਤੀ ਸੁਭਾਅ, ਪੇਸ਼ੇਵਰ ਰੁਖ ਅਤੇ ਸਦਾ ਖਿੜੇ ਮੱਥੇ ਹਰ ਕੰਮ ਕਰਨ ਵਾਲਾ ਵਿਅਕਤੀ ਦੱਸਿਆ। ਇਸੇ ਤਰ•ਾਂ ਹੀ ਲੋਕ ਸੰਪਰਕ ਅਧਿਕਾਰੀਆਂ ਸ. ਗੁਰਮੀਤ ਸਿੰਘ ਖਹਿਰਾ, ਸ. ਪ੍ਰੀਤਕੰਵਲ ਸਿੰਘ ਅਤੇ ਸਹਾਇਕ ਲੋਕ ਸੰਪਰਕ ਅਧਿਕਾਰੀ ਸ. ਕੁਲਤਾਰ ਸਿੰਘ ਨੇ ਸ. ਅਮਰਜੀਤ ਸਿੰਘ ਵਲੋਂ ਨਿਭਾਈ ਗਈ ਸ਼ਾਨਦਾਰ ਸੇਵਾ ਲਈ ਉਹਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਯਾਦਾਂ ਦੇ ਝਰੋਖੇ ਵਿੱਚੋਂ ਝਾਕਦੇ ਹੋਏ ਸ. ਅਮਰਜੀਤ ਸਿੰਘ ਨੇ ਆਪਣੇ ਸਮੂਹ ਸਾਥੀਆਂ ਦਾ ਹਰ ਤਰ•ਾਂ ਦੇ ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵਿਭਾਗ ਨਾਲ ਆਪਣੀ ਸਾਂਝ ਕਾਇਮ ਰੱਖਣਗੇ।
ਇਸ ਮੌਕੇ ਸ. ਅਮਰਜੀਤ ਸਿੰਘ ਅਤੇ ਉਹਨਾਂ ਦੇ ਪਰਿਵਾਰ ਨੂੰ ਵਿਭਾਗ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਰਵਾਏ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਨੇ ਸਭ ਨੂੰ ਕੀਲਿਆ। ਪ੍ਰੋਗਰਾਮ ਦਾ ਸੰਚਾਲਨ ਸ੍ਰੀ ਰਾਜੇਸ਼ ਧੀਮਾਨ ਨੇ ਬਾਖ਼ੂਬੀ ਕੀਤਾ।

Please Click here for Share This News

Leave a Reply

Your email address will not be published. Required fields are marked *