best platform for news and views

ਸੁਪਰੀਮ ਕੋਰਟ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ‘ਚ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਧਰਨੇ ਮੁਜਾਹਰਿਆਂ ਖਿਲਾਫ ਤਾੜਨਾ

Please Click here for Share This News

Malwa News Bureau
ਨਵੀਂ ਦਿੱਲੀ : ਸਤਲੁਜ ਯਮੁਨਾ ਲਿੰਕ ਦੇ ਨਹਿਰ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਹੁਕਮ ਕੀਤਾ ਹੈ ਕਿ ਰਾਜਾਂ ਵਿਚ ਧਰਨੇ ਮੁਜਾਹਰੇ ਨਾ ਹੋਣ ਦਿੱਤੇ ਜਾਣ ਅਤੇ ਅਗਲੇ 6 ਹਫਤਿਆਂ ਦੌਰਾਨ ਇਸ ਮਾਮਲੇ ਨੂੰ ਆਪਸੀ ਸਹਿਮਤੀ ਨਾਲ ਹੱਲ ਕੀਤਾ ਜਾਵੇ। ਅੱਜ ਇਸ ਮਾਮਲੇ ਦੀ ਸੁਣਵਾਈ ਸੀ ਅਤੇ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਲਈ 8 ਨਵੰਬਰ ਦੀ ਤਰੀਕ ਪਾਈ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਦੋਵਾਂ ਸਰਕਾਰਾਂ ਦਾ ਫਰਜ ਬਣਦਾ ਹੈ ਕਿ ਇਸ ਮਾਮਲੇ ਸਬੰਧੀ ਧਰਨੇ ਮੁਜਾਹਰੇ ਨਾ ਹੋਣ ਦਿੱਤੇ ਜਾਣ ਅਤੇ ਸ਼ਾਂਤੀ ਨਾਲ ਮਸਲੇ ਦਾ ਹੱਲ ਲੱਭਿਆ ਜਾਵੇ। ਕੇਂਦਰ ਸਰਕਾਰ ਨੇ ਅਦਾਲਤ ਪਾਸੋਂ ਇਸ ਮਾਮਲੇ ਦੇ ਹੱਲ ਲਈ ਹੋਰ ਸਮੇਂ ਦੀ ਮੰਗ ਕੀਤੀ ਸੀ। ਇਸ ‘ਤੇ ਅਦਾਲਤ ਨੇ 6 ਹਫਤਿਆਂ ਦਾ ਹੋਰ ਸਮਾਂ ਦਿੱਤਾ ਹੈ ਅਤੇ ਸਖਤੀ ਨਾਲ ਤਾੜਨਾ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਇਸ ਮਾਮਲੇ ਵਿਚ ਕੋਈ ਧਰਨਾ ਜਾਂ ਮੁਜਾਹਰਾ ਨਾ ਹੋਣ ਦੇਣ

Please Click here for Share This News

Leave a Reply

Your email address will not be published. Required fields are marked *