
ਫਰੀਦਕੋਟ (ਜਗਤਾਰ ਦੁਸਾਂਝ) ਅੱਜ ਸੁਭਾਸ਼ ਗੁਪਤਾ ਨੇ ਬਤੌਰ ਜ਼ਿਲਾ ਲੋਕ ਸੰਪਰਕ ਅਫਸਰ ਫਰੀਦਕੋਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਬਰਨਾਲਾ ਤੋਂ ਬਦਲ ਕੇ ਆਏ ਹਨ। ਜ਼ਿਕਰਯੋਗ ਹੈ ਕਿ ਸ੍ਰੀ ਗੁਪਤਾ ਪਹਿਲਾਂ ਵੀ ਫਰੀਦਕੋਟ ਵਿਖੇ ਸਹਾਇਕ ਲੋਕ ਸੰਪਰਕ ਅਫਸਰ ਦੇ ਤੌਰ ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਸ੍ਰੀ ਗੁਪਤਾ ਨੇ ਪ੍ਰੈਸ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾ ਸਬੰਧੀ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।