
ਧੂਰੀ : (ਪ੍ਰਵੀਨ ਗਰਗ) ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਆ ਰਹੀਆਂ ਦਿਕੱਤਾਂ ਬਾਰੇ ਗੱਲਬਾਤ ਕਰਦਿਆਂ ਸਥਾਨਕ ਬਾਗੜੀਆਂ ਚੌਕ ਸੇਵਾ ਕੇਂਦਰ ਦੇ ਕੋ-ਆਰਡੀਨੇਟਰ ਮੱਖਣ ਖਾਨ ਕਲੇਰ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਥੋੜੀ ਦਿਕੱਤ ਜਰੂਰੀ ਆਈ ਸੀ, ਪ੍ਰੰਤੂ ਹੁਣ ਸੇਵਾ ਕੇਂਦਰ ਦੇ ਸਟਾਫ ਵੱਲੋਂ ਲੋਕਾਂ ਨੂੰ ਵਧੀਆ ਢੰਗ ਨਾਲ ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਆਮ ਪਬਲਿਕ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਜਿਸ ਦੇ ਚਲਦਿਆਂ ਸੇਵਾ ਕੇਂਦਰ ਲੋਕਾਂ ਲਈ ਚਾਨਣਮੁਨਾਰਾ ਸਾਬਤ ਹੋ ਰਹੇ ਹਨ। ਉਹਨਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਵਿੱਚੋਂ ਤਕਰੀਬਨ 80 ਤਰ੍ਹਾਂ ਦੀਆਂ ਵੱਖ-ਵੱਖ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਆਮ ਪਬਲਿਕ ਦੀ ਸਹੂਲਤ ਨੂੰ ਦੇਖਦੇ ਹੋਏ ਬੈਠਣ ਲਈ ਕੁਰਸੀਆਂ ਅਤੇ ਪੀਣ ਵਾਲੇ ਪਾਣੀ ਦਾ ਖਾਸ ਪ੍ਰਬੰਧ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਬਾਕੀ ਰਹਿੰਦੀਆਂ ਸਹੂਲਤਾਂ ਵੀ ਜ਼ਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
ਤਸਵੀਰ:- ਮੱਖਣ ਖਾਨ ਕਲੇਰ ਦੀ ਫਾਈਲ ਫੋਟੋ । (ਪ੍ਰਵੀਨ ਗਰਗ)