best platform for news and views

ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਨੂੰ ਧਾਰਮਿਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਕੀਤਾ ਜਾ ਰਿਹਾ ਵਿਕਸਿਤ

Please Click here for Share This News

ਚੰਡੀਗੜ•, 13 ਜੁਲਾਈ
ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ ਧਾਰਮਿਕ, ਇਤਿਹਾਸਕ ਅਤੇ ਰੋਮਾਂਚਕ ਸੈਲਾਨੀ ਕੇਂਦਰ ਵਜੋਂ ਵਿਕਸਿਤ ਹੋਣ ਲਈ ਪੂਰੀ ਤਰ•ਾਂ ਤਿਆਰ ਹੈ।
ਇਸ ਉਦੇਸ਼ ਲਈ ਸ਼ੁੱਕਵਾਰ ਨੂੰ ਚੰਡੀਗੜ• ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਪੰਜਾਬ ਸਰਕਾਰ ਦੇ ਸੈਰ-ਸਪਾਟਾ, ਸੱਭਿਆਚਾਰਕ ਅਤੇ ਤਕਨੀਕੀ ਸਿੱਖਿਆ ਮੰਤਰੀ, ਚਰਨਜੀਤ ਸਿੰਘ ਚੰਨੀ, ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱÎਸਿਆ ਕਿ ਸੰਸਦੀ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਖ਼ਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਹਾਸਲ ਹੈ। ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਪਵਿੱਤਰ ਸਥਾਨ ਚਮਕੌਰ ਸਾਹਿਬ, ਜਿੱਥੇ ਦੋ ਵੱਡੇ ਸਾਹਬਿਜ਼ਾਦਿਆਂ ਨੇ ਸ਼ਕਤੀਸ਼ਾਲੀ ਮੁਗਲ ਸੈਨਾ ਨਾਲ ਲੜਦਿਆਂ ਆਪਣਾ ਬਲਿਦਾਨ ਦੇ ਦਿੱਤਾ, ਵੀ ਇਸੇ ਸੰਸਦੀ ਹਲਕੇ ਵਿੱਚ ਪੈਂਦਾ ਹੈ।
ਇਸ ਤੋਂ ਇਲਾਵਾ ਉਨ•ਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ, ਜ਼ਿਲ•ਾ ਨਵਾਂਸ਼ਹਿਰ ਵੀ ਇਸੇ ਸੰਸਦੀ ਹਲਕੇ ਵਿੱਚ ਆਉਂਦਾ ਹੈ।
ਸ੍ਰੀ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪਹਿਲਾਂ ਹੀ ਇੱਕ ਧਾਰਮਿਕ ਸੈਰ-ਸਪਾਟਾ ਸਰਕਟ ਵਿਕਸਿਤ ਕਰ ਰਹੀ ਹੈ ਜਿਸ ਨਾਲ ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫ਼ਤਿਹਗੜ• ਸਾਹਿਬ ਅਤੇ ਹੋਰਨਾਂ ਪਵਿੱਤਰ ਤੇ ਇਤਿਹਾਸਕ ਸਥਾਨਾਂ ਨੂੰ ਜੋੜਿਆ ਜਾ ਰਿਹਾ ਹੈ।
ਉਨ•ਾਂ ਕਿਹਾ,” ਸਰਕਟ ਨੂੰ ਵਿਕਸਿਤ ਕਰਨ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ।” ਉਨ•ਾਂ ਕਿਹਾ ਕਿ ਸ਼ੁੱਕਵਾਰ ਦੀ ਮੀਟਿੰਗ ਇਹ ਯਕੀਨੀ ਬਣਾਉਣ ਲਈ ਕੀਤੀ ਗਈ ਸੀ ਕਿ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸੂਬਾ ਜਾਂ ਕੇਂਦਰ ਸਰਕਾਰਾਂ ਦੇ ਪੱਧਰ ‘ਤੇ ਜੋ ਕੁਝ ਕੰਮ ਵੀ ਕੀਤਾ ਜਾਣਾ ਹੈ, ਉਸਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ।
ਸ੍ਰੀ ਤਿਵਾੜੀ ਨੇ ਕਿਹਾ ਕਿ ਰੋਪੜ ਵਿੱਚ ਧਾਰਮਿਕ ਅਤੇ ਇਤਿਹਾਸਕ ਸੈਰ-ਸਪਾਟੇ ਤੋਂ ਇਲਾਵਾ ਵਾਟਰ ਸਪੋਰਟਸ ਦੀ ਵੀ ਬਹੁਤ ਸਮਰੱਥਾ ਹੈ ਅਤੇ ਉਨ•ਾਂ ਨੇ ਪਹਿਲਾਂ ਹੀ ਮਾਹਿਰਾਂ ਦੀ ਸਲਾਹ ਨਾਲ ਸੰਭਾਵਨਾਵਾਂ ਤਲਾਸ਼ਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ•ਾਂ ਉਮੀਦ ਜ਼ਾਹਰ ਕੀਤੀ ਕਿ ਸ੍ਰੀ ਆਨੰਦਪੁਰ ਸਾਹਿਬ ਬਹੁਤ ਜਲਦ ਧਾਰਮਿਕ ਅਤੇ ਰੋਮਾਂਚਕ ਸੈਲਾਨੀਆਂ ਲਈ ਪ੍ਰਮੁੱਖ ਸੈਲਾਨੀ ਹੱਬ ਵਜੋਂ ਸਾਬਤ ਹੋਵੇਗਾ।
ਸੰਸਦ ਮੈਂਬਰ ਸ੍ਰੀ ਤਿਵਾੜੀ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਨਾਲ ਉਨ•ਾਂ ਸਰਕਾਰੀ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ ਜਿਨ•ਾਂ ਨੇ ਇਸ ਪ੍ਰਾਜੈਕਟ ਨੂੰ ਪਹਿਲ ਦਿੱਤੀ ਹੈ।

Please Click here for Share This News

Leave a Reply

Your email address will not be published.