best platform for news and views

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਕੋਈ ਧਿਰ ਸਿਆਸਤ ਨਾ ਕਰੇ- ਹਰਪਾਲ ਸਿੰਘ ਚੀਮਾ

Please Click here for Share This News

ਚੰਡੀਗੜ੍ਹ , 30 ਮਾਰਚ 2019
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਸਾਰੀਆਂ ਸੰਬੰਧਿਤ ਧਿਰਾਂ ਨੂੰ ਕਿਸੇ ਕਿਸਮ ਦੀ ਸਿਆਸਤ ਨਾ ਕਰਨ ਦੀ ਅਪੀਲ ਕੀਤੀ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਅਤੇ ਦੋਵਾਂ ਦੇਸ਼ਾਂ ਦੇ ਸਿਆਸੀ ਦਲਾਂ ਨੂੰ ਕੋਈ ਵੀ ਅਜਿਹਾ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੋਵੇ, ਕਿਉਂਕਿ ਇਸ ਲਾਂਘੇ ਨਾਲ ਦੁਨੀਆ ਭਰ ‘ਚ ਵਸਦੀ ਨਾਨਕ ਲੇਵਾ ਸੰਗਤ ਦੀ ਸ਼ਰਧਾ-ਆਸਥਾ ਤੇ ਨਿੱਤਨੇਮ ਹੁੰਦੀ ਅਰਦਾਸ ਜੁੜੀ ਹੋਈ ਹੈ।
ਹਰਪਾਲ ਸਿੰਘ ਚੀਮਾ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਈ ਤਾਜ਼ਾ ਬੈਠਕ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਉੱਭਰੇ ਮਤਭੇਦਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਵੱਲੋਂ ਗਠਿਤ ਕਮੇਟੀ ‘ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਇਤਰਾਜ਼ਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਇਸ ਪਵਿੱਤਰ ਕਾਜ ਲਈ ਗਠਿਤ ਕਮੇਟੀ ‘ਚ ਕੋਈ ਵੀ ਅਜਿਹਾ ਨਾਮ ਸ਼ਾਮਲ ਨਹੀਂ ਕਰਨਾ ਚਾਹੀਦਾ, ਜਿਸ ‘ਤੇ ਉਂਗਲਾਂ ਉੱਠਦੀਆਂ ਹੋਣ।
ਚੀਮਾ ਨੇ ਕਿਹਾ ਕਿ ਇਸ ਲਈ ਸਾਰੀਆਂ ਧਿਰਾਂ ਮਿਲ ਬੈਠਕ ਕੇ ਸਾਰੇ ਮਸਲੇ ਅਤੇ ਮਤਭੇਦ ਦੂਰ ਕਰਨ ਤਾਂ ਕਿ ਕਿਸੇ ਵੀ ਕੀਮਤ ‘ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਪ੍ਰਭਾਵਿਤ ਨਾ ਹੋਵੇ।
ਹਰਪਾਲ ਸਿੰਘ ਚੀਮਾ ਨੇ ਭਾਰਤ ਸਰਕਾਰ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੂੰ ਵੀ ਮੀਡੀਆ ਰਾਹੀਂ ਅਪੀਲ ਕੀਤੀ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਕਾਰਜ ਨਾ ਕੇਵਲ ਨਿਰਧਾਰਿਤ ਸਮੇਂ ਦੇ ਅੰਦਰ ਸਗੋਂ ਤੈਅ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਜਾਵੇ। ਹਰਪਾਲ ਸਿੰਘ ਚੀਮਾ ਨੇ ਇਹ ਵੀ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਏ-ਦੀਦਾਰ ਬਗੈਰ ਵੀਜ਼ਾ ਅਤੇ ਘੱਟੋ-ਘੱਟ ਸ਼ਰਤਾਂ ‘ਤੇ ਆਧਾਰਿਤ ਹੋਣ।

Please Click here for Share This News

Leave a Reply

Your email address will not be published. Required fields are marked *