
ਧੂਰੀ, 24 ਜਨਵਰੀ (ਪ੍ਰਵੀਨ ਗਰਗ) ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਸੰਜੇ ਸਿੰਘ ਵੱਲੋਂ ਸ਼੍ਰੀ ਸੰਦੀਪ ਸਿੰਗਲਾ ਨੂੰ ਪੰਜਾਬ ਦਾ ਵਾਈਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ ਜਿਸ ਕਾਰਨ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸ਼੍ਰੀ ਸਿੰਗਲਾ ਨੇ ਆਪਣੀ ਇਸ ਨਿਯੁੱਕਤੀ ‘ਤੇ ‘ਆਪ’ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਸ਼੍ਰੀ ਸੰਜੇ ਸਿੰਘ, ਧੂਰੀ ਤੋਂ ‘ਆਪ’ ਉਮੀਦਵਾਰ ਸ੍ਰ. ਜਸਵੀਰ ਸਿੰਘ ਜੱਸੀ ਸੇਖੋਂ ਅਤੇ ਸ੍ਰ. ਪਰਮਿੰਦਰ ਸਿੰਘ ਪੁੰਨੂ ਕਾਤਰੋਂ ਜੁਆਇੰਟ ਸੈਕਟਰੀ ਪੰਜਾਬ ਸਮੇਤ ਸਮੂਹ ‘ਆਪ’ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ ਅਤੇ ਵਿਧਾਨ ਸਭਾ ਚੋਣਾਂ 2017 ਵਿੱਚ ਪਾਰਟੀ ਪ੍ਰਤੀ ਚੋਣ ਪ੍ਰਚਾਰ ਕਰਕੇ ਜਿੱਤ ਨੂੰ ਯਕੀਨੀ ਬਨਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨਗੇ। ਜ਼ਿਕਰਯੋਗ ਹੈ ਕਿ ਸੰਦੀਪ ਸਿੰੰਗਲਾ ਆਪਣੇ ਸਾਥੀਆਂ ਸਮੇਤ ਹਾਲ ਹੀ ਵਿੱਚ ਕਾਂਗਰਸ ਪਾਰਟੀ ਨੂੰ ਅਲਹਿਦਾ ਕਹਿ ਕੇ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ ਸਨ ਅਤੇ ਸੂਬੇ ਵਿੱਚ ਇਹਨਾਂ ਦਾ ਚੰਗਾ ਰਸੂਕ ਹੋਣ ਕਾਰਨ ਡੇਰਾ ਪ੍ਰੇਮੀ ਅਤੇ ਵੱਡਾ ਯੂਥ ਵਰਗ ਸ਼੍ਰੀ ਸਿੰਗਲਾ ਨਾਲ ਜੁੜਿਆ ਹੋਇਆ ਹੈ । ਸ਼੍ਰੀ ਸਿੰਗਲਾ ਦੀ ‘ਆਪ’ ਵਿੱਚ ਸ਼ਮੂਲੀਅਤ ਕਾਰਨ ਜਿੱਥੇ ਕਾਂਗਰਸ ਪਾਰਟੀ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ, ਉੱਥੇ ਹੀ ਹਲਕਾ ਧੂਰੀ ਤੋਂ ‘ਆਪ’ ਪਾਰਟੀ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਨੂੰ ਇਸ ਦਾ ਵੱਡਾ ਫਾਇਦਾ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ।