
ਚੰਡੀਗੜ• 28 ਜਨਵਰੀ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ.ਜੀ.ਐਸ.ਐਮ.ਸੀ) ਦੀਆ ਆ ਰਹੀਆਂ ਚੋਣਾ ਨੂੰ ਮੁੱਖ ਰੱਖਦਿਆ ਇਸ ਮਾਮਲੇ ਲਈ ਪਾਰਟੀ ਦੀ ਚਾਰ ਮੈਂਬਰੀ ਉਚ ਪੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ।
ਅੱਜ ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਕਮੇਟੀ ਦੇ ਚੇਅਰਮੈਨ ਪਾਰਟੀ ਦੇ ਸਕੱਤਰ ਜਨਰਲ ਅਤੇ ਮੈਂਬਰ ਪਾਰਲੀਮੈਂਟ ਸ. ਸੁਖਦੇਵ ਸਿੰਘ ਢੀਡਸਾ ਹੋਣਗੇ ਅਤੇ ਉਹਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੁੰਗਰ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੇਂਟ ਸ. ਬਲਵਿੰਦਰ ਸਿੰਘ ਭੂੰਦੜ ਅਤੇ ਪਾਰਟੀ ਦੇ ਜਨਰਲ ਸਕੱਤਰ ਅਤੇ ਮੇਂਬਰ ਪਾਰਲੀਮੈਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੇਂਬਰ ਹੋਣਗੇ। ਉਹਨਾਂ ਦੱਸਿਆ ਕਿ ਇਹ ਚਾਰ ਮੈਂਬਰੀ ਕਮੇਟੀ ਇਹਨਾ ਚੋਣਾਂ ਸਬੰਧੀ ਉਮੀਦਵਾਰਾਂ ਦੀ ਸਕਰੀਨਿੰਗ ਕਰਕੇ ਆਪਣੀ ਮੁਕੰਮਲ ਰਿਪੋਰਟ ਪਾਰਟੀ ਨੁੰ ਸੌਂਪਗੀ ਅਤੇ ਉਸਦੇ ਅਧਾਰ ਤੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਸਬੰਧੀ ਅੰਤਿਮ ਫੈਸਲਾ ਕੀਤਾ ਜਾਵੇਗਾ।