best platform for news and views

ਹਰ ਬਲਾਕ ਦੇ ਪੰਜ ਪਿੰਡਾਂ ਵਿਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

Please Click here for Share This News

ਚੰਡੀਗੜ•, 19 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤੱਕ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਅੱਜ ਇੱਥੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਹਰ ਬਲਾਕ ਦੇ 5 ਪਿੰਡ ਸੀਚੇਵਾਲ ਮਾਡਲ ਅਮੁਸਾਰ ਵਿਕਸਤ ਕੀਤੇ ਜਾਣਗੇ।ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਸ੍ਰੀਮਤੀ ਰਜੀਆ ਸੁਲਤਾਨਾਂ ਤੋਂ ਇਲਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ, ਪਰਮਿੰਦਰ ਸਿੰਘ ਪਿੰਕੀ, ਦਰਸ਼ਨ ਲਾਲ, ਬਲਵਿੰਦਰ ਸਿੰਘ ਲਾਡੀ ਅਤੇ ਨੱਥੂ ਰਾਮ ਮੌਜੂਦ ਸਨ।
ਮੀਟਿੰਗ ਉਪਰੰਤ ਵਿਚਾਰੇ ਗਏ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਦਿੰਦਿਆਂ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਸੇ ਮਾਡਲ ਤਹਿਤ ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਜਾਵੇਗੀ।Àੁਨਾਂ ਨਾਲ ਹੀ ਕਿ ਸਰਕਾਰ ਵਲੋਂ ਤਾਂ ਇਹ ਯੋਜਨਾ ਚਲਾਈ ਹੀ ਜਾਵੇਗੀ, ਪਰ ਜੇਕਰ ਪ੍ਰਵਾਸੀ ਪੰਜਾਬੀ ਆਪਣੇ ਪਿੰਡਾਂ ਦੀ ਆਬੋ ਹਵਾ ਨੂੰ ਸੁਹਾਵਣਾ ਬਣਾਉਣ ਅਤੇ ਪਿੰਡਾਂ ਦੀ ਦਿੱਖ ਨੂੰ ਵਧੀਆ ਬਣਾਉਣ ਲਈ ਇਸ ਸਕੀਮ ਨਾਲ ਜੁੜਨਾਂ ਚਾਹੁੰਦੇ ਹੋਣ ਤਾਂ ਉਨ•ਾਂ ਦਾ ਸੁਆਗਤ ਹੈ।
ਪੰਚਾਇਤ ਮੰਤਰੀ ਨੇ ਦਸਿਆ ਕਿ ਗੁਰੱਪ ਮੈਂਬਰਾਂ ਵਲੋਂ ਦਿੱਤੇ ਸੁਝਾਅ ਅਨੁਸਾਰ ਕਿਸੇ ਵੀ ਦਿੱਤੀ ਗਈ ਗ੍ਰਾਂਟ ਦਾ ਮੰਤਵ ਬਦਲਣ ਦੇ ਅਧਿਕਾਰ ਜ਼ਿਲ•ਾ ਪੱਧਰ ‘ਤੇ ਦੇਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ।ਉਨ•ਾਂ ਕਿਹਾ ਕਿ ਕਮੇਟੀ ਦੇ ਸਾਰੇ ਹੀ ਮੈਂਬਰਾਂ ਦਾ ਵਿਚਾਰ ਸੀ ਕਿ ਅਜਿਹਾ ਕਰਨ ਨਾਲ ਵਿਕਾਸ ਕਰਜਾਂ ਵਿਚ ਤੇਜੀ ਆਵੇਗੀ ਅਤੇ ਗ੍ਰਾਂਟ ਦਾ ਮੰਤਵ ਬਦਲਣ ਲਈ ਫਾਈਲ ਮੰਤਰੀ ਤੱਕ ਭੇਜਣ ਨਾਲ ਬੇਲੋੜੀ ਦੇਰੀ ਹੋ ਜਾਂਦੀ ਹੈ।
ਸ਼੍ਰੀ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਤਹਿਤ ਸੂਬੇ ਭਰ ਦੇ ਲੋਕਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਲਾਭ ਦੇਣ ਲਈ ਲਾਏ ਜਾ ਰਹੇ ਕੈਂਪਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਮੈਂਬਰਾਂ ਨੇ ਕਿਹਾ ਕਿ ਹੁਣ ਇੰਨਾਂ ਕੈਂਪਾਂ ਨੂੰ ਮਹੀਨੇਵਰ ਦੀ ਥਾਂ ‘ਤੇ ਤਿਮਾਹੀ ਲਾਇਆ ਜਾਵੇ।ਸ. ਬਾਜਵਾ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਲਾਏ ਗਏ ਕੈਂਪਾਂ ਵਿਚ 9 ਲੱਖ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਗਿਆ ਹੈ।ਇਸ ਦੇ ਨਾਲ ਹੀ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਉਨ•ਾਂ ਦੱਸਿਆ ਕਿ ਲਾਭਪਾਰੀਆਂ ਦੀ ਸਹੂਲਤ ਲਈ ਵਿਭਾਗ ਵਲੋ ਇੱਕ ‘ਮੋਬਾਈਲ ਅੇਪ’ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਘਰ ਬੈਠਾ ਕਈ ਵੀ ਲਾਭਪਾਤਰੀ ਕਿਸੇ ਵੀ ਸਕੀਮ ਬਾਰੇ ਆਪਣਾ ਸਟੇਟਸ ਚੈਕ ਕਰ ਸਕੇਗਾ।
ਪੰਚਾਇਤ ਮੰਤਰੀ ਨੇ ਕਮੇਟੀ ਮੈਬਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜਗਾਰ ਗਰੰਟੀ ਸਕੀਮ ਮਗਨਰੇਗਾ ਤਹਿਤ ਕੰਮ ਪੂਰੀ ਤੇਜੀ ਨਾਲ ਕਰਵਾਏ ਜਾ ਰਹੇ ਹਨ।ਪਰ ਉਨ•ਾਂ ਨਾਲ ਹੀ ਕਿਹਾ ਕਿ ਕਿਸੇ ਵੀ ਕੰਮ ਕੁਆਲਟੀ ਨਾਲ ਕੋਈ ਉਣਤਾਈ ਨਾਂ ਹੋਣ ਦਿੱਤੀ ਜਾਵੇ ਅਤੇ ਸਾਰੇ ਕੰਮ ਪਾਰਦਰਸੀ ਢੰਗ ਨਾਲ ਕਰਵਾਏ ਜਾਣ।ਉਨ•ਾਂ ਕਿਹਾ ਕਿ ਜੇਕਰ ਮਗਨਰੇਗਾ ਦੇ ਕੰਮਾਂ ਵਿਚ ਰਿਸ਼ਵਤਖੋਰੀ ਜਾਂ ਅਣਗਹਿਲੀ ਕਰਦਾ ਕੋਈ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵੀ ਕੀਤੀ ਜਾਵੇਗੀ।
ਅੱਜ ਦੀ ਇਸ ਮੀਟਿੰਗ ਵਿਚ ਸ੍ਰੀ ਅਨੁਰਾਗ ਵਰਮਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵਿਸੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ, ਪੰਜਾਬ, ਸ੍ਰੀਮਤੀ ਤਨੂੰ ਕਸ਼ਿਅਪ ਸੰਯੁਕਤ ਵਿਕਾਸ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ, ਸ੍ਰੀ ਰਾਜ ਕਮਲ ਚੌਧਰੀ ਆਈ.ਏ.ਅੇਸ, ਸ਼੍ਰੀ ਬਲਵਿੰਦਰ ਸਿੰਘ ਆਈ.ਏ.ਅੇਸ, ਸ੍ਰੀ ਦਵਿੰਦਰ ਸਿੰਘ ਆਈ.ਏ.ਅੇਸ ਅਤੇ ਸ੍ਰੀ ਕੇਸ਼ਵ ਹਿੰਗੋਨੀਆ ਆਈ.ਏ.ਐਸ ਵੀ ਸ਼ਾਮਿਲ ਸਨ।

Please Click here for Share This News

Leave a Reply

Your email address will not be published. Required fields are marked *